11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਖ਼ਤ ਗਰਮੀ ਨੂੰ ਦੇਖਦਿਆਂ ਸਕੂਲਾਂ ਵਿਚ ਤੁਰੰਤ ਛੁੱਟੀਆਂ ਕੀਤੀਆਂ ਜਾਣ, ਪ੍ਰਾਈਵੇਟ ਸਕੂਲ ਬੱਸਾਂ ਦੀ ਜਾਂਚ ਹੋਵੇ-ਜਥੇ. ਪਰਮਜੀਤ ਸਿੰਘ ਖ਼ਾਲਸਾ

ਅਜੀਤ ਡੈਸਕ 23-05-2026
ਸੁਲਤਾਨਪੁਰ ਲੋਧੀ, 22 ਮਈ (ਥਿੰਦ)-ਬੀਤੇ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਤੁਰੰਤ ਸਕੂਲਾਂ ਵਿਚ ਛੁੱਟੀਆਂ ਕਰ ਦੇਣੀਆਂ ਚਾਹੀਦੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਸਿੱਖ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਦੁਪਹਿਰ ਸਮੇਂ ਗਰਮੀ ਇੰਨੀ ਜ਼ਿਆਦਾ ਹੋ ਜਾਂਦੀ ਹੈ ਕਿ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਜ਼ਿਆਦਾਤਰ ਬੱਚਿਆਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਬੱਸਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਉਨ੍ਹਾਂ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹੁੰਦੇ | ਇਹ ਬੱਸਾਂ ਬੱਚਿਆਂ ਨੂੰ ਲੈ ਕੇ ਕਾਫ਼ੀ ਸਮਾਂ ਘੁੰਮਦੀਆਂ ਰਹਿੰਦੀਆਂ ਹਨ ਜਿਸ ਨਾਲ ਬੱਚਿਆਂ ਦਾ ਗਰਮੀ ਵਿਚ ਬੁਰਾ ਹਾਲ ਹੋ ਜਾਂਦਾ ਹੈ | ਜਥੇਦਾਰ ਖ਼ਾਲਸਾ ਨੇ ਇਸ ਮੌਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿਚ ਨਿਯਮਾਂ ਅਨੁਸਾਰ ਸਾਰੀਆਂ ਸਹੂਲਤਾਂ ਉਪਲਬਧ ਨਹੀਂ ਹੁੰਦੀਆਂ | ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪ੍ਰਾਈਵੇਟ ਸਕੂਲ ਮਾਪਿਆਂ ਕੋਲੋਂ ਨਿਯਮਾਂ ਤੋਂ ਫ਼ੀਸਾਂ ਉਗਰਾਹ ਰਹੇ ਹਨ ਜਿਸ ਦਾ ਯੂਨੀਅਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ | ਉਨ੍ਹਾਂ ਨੇ ਕਿਹਾ ਗਾਜ਼ੀਪੁਰ ਰੋਡ ਤੇ ਸਥਿਤ ਨਿੱਜੀ ਸਕੂਲ ਪ੍ਰਬੰਧਕਾਂ ਵੱਲੋਂ ਮਨਮਾਨੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਿਯਮਾਂ ਅਨੁਸਾਰ ਹੀ ਫ਼ੀਸਾਂ ਲੈਣ ਨਹੀਂ ਤਾਂ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਪਰਿਵਾਰ ਨੇ ਦਿੱਤਾ ਵਿਧਾਇਕ ਰਾਣਾ ਧੜੇ ਨੂੰ ਸਮਰਥਨ •ਨਈਅਰ ਪਰਿਵਾਰ ਦਾ ਸਹਿਯੋਗ ਉਨ੍ਹਾਂ ਲਈ ਅਹਿਮ :... ਅਗਲੀ ਖ਼ਬਰ ਦਿਲਬਾਗ ਸਿੰਘ ਗਿੱਲ ਨੇ ਸੰਤ ਬਾਬਾ ਅਵਤਾਰ ਸਿੰਘ ਪਾਸੋਂ ਲਿਆ ਆਸ਼ੀਰਵਾਦ •ਵਾਰਡ ਨੰਬਰ ਇੱਕ ਵਿੱਚ ਡੋਰ ਟੂ ਡੋਰ ਕੀਤਾ ਚੋਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।