05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿੰਡ ਰਾਮਪੁਰ ਖਲਿਆਣ ਦੇ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕੀਤੀ, ਜ਼ਖ਼ਮੀ <br/>

ਅਜੀਤ ਡੈਸਕ 24-05-2026
ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ)- ਬਲਾਕ ਦੇ ਪਿੰਡ ਰਾਮਪੁਰ ਖਲਿਆਣ ਦੇ ਇੱਕ ਵਿਅਕਤੀ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੀ ਸੂਚਨਾ ਮਿਲੀ ਹੈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜੇਰੇ ਇਲਾਜ ਜਾਣਕਾਰੀ ਦਿੰਦੇ ਹੋਏ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਹ ਫਗਵਾੜਾ ਫ਼ਾਇਰ ਬਿ੍ਗੇਡ ਵਿਖੇ ਡਿਊਟੀ ਕਰਦਾ ਹੈ ਤੇ ਸਵੇਰੇ ਆਪਣੇ ਪਿੰਡ ਤੋਂ ਆ ਰਿਹਾ ਸੀ ਤੇ ਜਦੋਂ ਉਹ ਖਲਿਆਣ ਤੇ ਸਾਹਨੀ ਦਰਮਿਆਨ ਬਾਬਾ ਮੰਗੂ ਸ਼ਾਹ ਦੇ ਅਸਥਾਨ ਨਜ਼ਦੀਕ ਪੁੱਜਾ ਤਾਂ ਤਿੰਨ ਨੌਜਵਾਨ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਜਿਨ੍ਹਾਂ ਪਹਿਲਾ ਮੋਟਰਸਾਈਕਲ ਉਸ 'ਚ ਮਾਰਿਆ ਤੇ ਉਸਨੂੰ ਰੋਕ ਲਿਆ ਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਦਿੱਤੀ ਤੇ ਉਸਦੇ ਕਾਫ਼ੀ ਸੱਟਾ ਮਾਰੀਆ ਜਿਸ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫ਼ਰਾਰ ਹੋ ਗਏ | ਜਿਸ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਵਲੋਂ ਇਲਾਜ ਸ਼ੁਰੂ ਕਰ ਦਿੱਤਾ ਹੈ | ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪਿੰਡ 'ਚ ਸਰਕਾਰੀ ਜ਼ਮੀਨ 'ਤੇ ਕੁੱਝ ਵਿਅਕਤੀਆਂ ਵਲੋਂ ਕਬਜ਼ਾ ਕੀਤਾ ਹੋਇਆ ਸੀ ਜਿਸਨੂੰ ਛਡਵਾਉਣ ਲਈ ਉਸ ਵਲੋਂ ਪੈਰਵਾਈ ਕੀਤੀ ਸੀ ਜਿਸ ਦੀ ਰੰਜਿਸ਼ ਦੇ ਚੱਲਦਿਆਂ ਉਸਨੂੰ ਇੱਕ ਸਾਲ ਤੋਂ ਧਮਕੀਆਂ ਮਿਲ ਰਹੀਆਂ ਸਨ ਤੇ ਉਸ ਵਲੋਂ ਪੁਲੀਸ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਸੀ | ਘਟਨਾ ਦੀ ਸੂਚਨਾ ਮਿਲਦੇ ਸਾਰ ਆਪ ਆਗੂ ਹਰਜੀ ਮਾਨ ਸਿਵਲ ਹਸਪਤਾਲ ਵਿਖੇ ਪੁੱਜੇ ਤੇ ਜ਼ਖਮੀ ਦਾ ਹਾਲ ਚਾਲ ਪੁੱਛਿਆ ਤੇ ਬਣਦੀ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ ਚੋਣ ਵਿਚ 73373 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ, ਵੱਡੇ ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।