05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਕਰਵਾਈ ਸ਼ੁੱਧ ਸ਼ਬਦ-ਜੋੜ ਅਤੇ ਸੁੰਦਰ ਲਿਖਾਈ ਵਰਕਸ਼ਾਪ

ਅਜੀਤ ਡੈਸਕ 24-05-2026
ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ)-ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਉਨ੍ਹਾਂ ਦੇ ਸਕੂਲ ਵਿਖੇ ਸ਼ੁੱਧ ਸ਼ਬਦ-ਜੋੜ ਅਤੇ ਸੁੰਦਰ ਲਿਖਾਈ ਵਰਕਸ਼ਾਪ ਕਰਵਾਈ ਗਈ | ਮੰਚ ਸੰਚਾਲਕ ਵੱਲੋਂ ਜਗਤਾਰ ਸਿੰਘ ਸੋਖੀ (ਸਟੇਟ ਐਵਾਰਡੀ) ਦੀਆਂ ਮਾਤ ਭਾਸ਼ਾ, ਸ਼ੁੱਧ ਸ਼ਬਦ ਜੋੜ ਅਤੇ ਸੁੰਦਰ ਅੱਖਰਕਾਰੀ ਵਿਚ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਣੂ ਕਰਵਾਇਆ | ਇਸ ਵਰਕਸ਼ਾਪ ਦੇ ਵਿਸ਼ਾ ਮਾਹਿਰ ਜਗਤਾਰ ਸਿੰਘ ਸੋਖੀ (ਸਟੇਟ ਐਵਾਰਡੀ) ਵੱਲੋਂ ਗੁਰਮੁਖੀ ਲਿੱਪੀ ਦੇ ਅੱਖਰਾਂ ਦੀ ਸ਼ੁੱਧ ਬਣਾਵਟ ਅਤੇ ਸ਼ੁੱਧ ਸ਼ਬਦ-ਜੋੜ ਬਾਰੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਉਨ੍ਹਾਂ ਨੇ ਇਸ ਵਰਕਸ਼ਾਪ ਦੇ ਨਾਲ ਨਾਲ ਸੁੰਦਰ ਲਿਖਾਈ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਤ ਭਾਸ਼ਾ ਦੀ ਸ਼ੁੱਧਤਾ, ਲਿਖਣ ਸ਼ੈਲੀ ਬਾਰੇ ਸਮਝਾਇਆ ਕਿ ਕਿਸੇ ਵੀ ਇਨਸਾਨ ਦੀ ਸ਼ਖ਼ਸੀਅਤ ਦੀ ਮੁੱਢਲੀ ਪਹਿਚਾਣ ਉਸ ਦੀ ਭਾਸ਼ਾ ਤੋਂ ਹੁੰਦੀ ਹੈ, ਅੱਜ ਦੇ ਦੌਰ ਵਿਚ ਵਿਦਿਆਰਥੀ ਜੀਵਨ ਵਿਚ ਹੀ ਮਾਤ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਵਿਚ ਇਨ੍ਹਾਂ ਪਰਿਪੱਕ ਹੋਣ ਚਾਹੀਦਾ ਹੈ ਕਿ ਉਹ ਆਸਾਨੀ ਨਾਲ ਆਪਣੇ ਆਉਣ ਵਾਲੇ ਭਵਿੱਖ ਲਈ ਤਿਆਰ ਹੋ ਸਕਣ | ਕਿਸੇ ਹੋਰ ਭਾਸ਼ਾ ਨੂੰ ਸਿੱਖਣ ਲਈ ਮਾਂ ਬੋਲੀ ਵਿਚ ਪਰਿਪੱਕ ਹੋਣਾ ਲਾਜ਼ਮੀ ਹੈ | ਜਗਤਾਰ ਸੋਖੀ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਅਤੇ ਸਕੂਲ ਮੈਨੇਜਮੈਂਟ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਕੂਲਾਂ ਵੱਲੋਂ ਅਜਿਹੀਆਂ ਵਰਕਸ਼ਾਪ ਲਗਾਉਣਾ ਸ਼ਲਾਘਾਯੋਗ ਕਦਮ ਹੈ, ਉਨ੍ਹਾਂ ਨੇ ਇਸ ਵਰਕਸ਼ਾਪ ਲਗਾਉਣ ਲਈ ਸੱਦਾ ਦੇਣ ਦਾ ਵਿਸ਼ੇਸ਼ ਧੰਨਵਾਦ ਕੀਤਾ | ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਮੋਨਾ ਘਈ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਵੱਲੋਂ ਕਰਵਾਏ ਸਮਾਗਮ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਕੂਲ ਹਮੇਸ਼ਾ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਉਣ ਲਈ ਹਾਜ਼ਰ ਹੈ | ਸਕੂਲ ਮੈਨੇਜਮੈਂਟ ਵੱਲੋਂ ਜਗਤਾਰ ਸਿੰਘ ਸੋਖੀ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦਾ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ | ਇਸ ਸਮਾਗਮ ਵਿਚ ਭਾਸ਼ਾ ਵਿਭਾਗ ਕਪੂਰਥਲਾ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਮੈਨੇਜਮੈਂਟ, ਸਟਾਫ਼, ਵਿਦਿਆਰਥੀਆਂ ਦੇ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਦਾ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਦਰਬਾਰ ਬਾਬਾ ਖੇੜੀ ਵਾਲਾ ਪਿੰਡ ਮਲਕਪੁਰ ਵਿਖੇ ਸਾਲਾਨਾ ਜੋੜ ਮੇਲਾ 28 ਤੇ 29 ਨੂੰ ਅਗਲੀ ਖ਼ਬਰ ਰਾਮਗੜ੍ਹੀਆ ਇੰਸਟੀਚਿਊਟ ਨੇ ਅਡਾਨੀ ਸੀਮੈਂਟ ਨਾਲ ਕੀਤਾ ਉਦਯੋਗਿਕ ਸਮਝੌਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।