05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 2 ਤੋਂ ਆਪ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਪ ਆਗੂਆਂ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਵਾਇਸ ਚੇਅਰਮੈਨ ਲਾਭ ਧੰਜੂ ਵੱਲੋਂ ਵਾਰਡ ਨੰਬਰ 2 ਤੋਂ ਪਾਰਟੀ ਉਮੀਦਵਾਰ ਜਤਿੰਦਰ ਸੇਠੀ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਵਾਈਸ ਚੇਅਰਮੈਨ ਲਾਭ ਸਿੰਘ ਧੰਜੂ ਨੇ ਕਿਹਾ ਕਿ ਲੋਕਾਂ ਵੱਲੋਂ ਪਾਰਟੀ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਵਾਰਡ ਨੰਬਰ 2 ਵਿਚ ਜਤਿੰਦਰ ਸੇਠੀ ਨੂੰ ਵੱਡੀ ਜਿੱਤ ਮਿਲੇਗੀ | ਇਸ ਮੌਕੇ ਪਾਰਟੀ ਵਰਕਰ ਅਤੇ ਸਮਰਥਕ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਜਤਿੰਦਰਜੀਤ ਸਿੰਘ ਸੋਸ਼ਲ ਮੀਡੀਆ ਕੋਆਰਡੀਨੇਟਰ, ਪਵਨ ਸੇਠੀ ਸਾਬਕਾ ਕੌਂਸਲਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦੀਪ ਥਿੰਦ, ਮਨਜੀਤ ਸਿੰਘ ਮਾਨ ਪ੍ਰਧਾਨ ਜਰਨਲਿਸਟ ਪੈੱ੍ਰਸ ਕਲੱਬ ਪੰਜਾਬ, ਸਤਪਾਲ ਮਦਾਨ, ਸੁਰਿੰਦਰ ਸ਼ਿੰਦਾ ਪ੍ਰਧਾਨ, ਹਰਦੀਪ ਸਿੰਘ ਦੂਲੋਵਾਲ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੋਢੀ ਸ਼ਾਲਾ ਪੁਰ ਬੇਟ, ਸੰਨੀ ਰਤੜਾ, ਜਸਪਾਲ ਸਿੰਘ ਸਰਪੰਚ ਫੱਤੋਵਾਲ, ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਦੇਵ ਅਰੋੜਾ, ਗੌਰਵ ਧੀਰ, ਅੰਕੁਸ਼ ਨਰੂਲਾ, ਅੰਸ਼, ਸਮਾਈਲ, ਸਮਰ, ਸੰਜੀਵ ਨਰੂਲਾ, ਸਾਹਿਬ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਉਮੀਦਵਾਰ ਬਿੱਲਾ ਚੌਧਰੀ ਵਾਰਡ ਦੇ ਵਿਕਾਸ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ-ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਪਵਿੱਤਰ ਨਗਰੀ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦਿਓ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।