05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸ ਉਮੀਦਵਾਰ ਬਿੱਲਾ ਚੌਧਰੀ ਵਾਰਡ ਦੇ ਵਿਕਾਸ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ-ਰਾਣਾ ਗੁਰਜੀਤ ਸਿੰਘ

ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਹਮੇਸ਼ਾ ਲੋਕਾਂ ਦੀ ਭਲਾਈ ਤੇ ਵਿਕਾਸ ਲਈ ਯਤਨਸ਼ੀਲ ਰਹੀ ਹੈ ਤੇ ਭਵਿੱਖ ਵਿਚ ਵੀ ਕਪੂਰਥਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ ਕਪੂਰਥਲਾ ਨੇ ਅੱਜ ਵਾਰਡ 36 ਵਿਚ ਕਾਂਗਰਸ ਦੇ ਉਮੀਦਵਾਰ ਬਿੱਲਾ ਚੌਧਰੀ ਦੇ ਹੱਕ ਵਿਚ ਹੋਈ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਿੱਲਾ ਚੌਧਰੀ ਇਕ ਇਮਾਨਦਾਰ ਤੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਣ ਵਾਲੇ ਉਮੀਦਵਾਰ ਹਨ ਜੋ ਵਾਰਡ ਦੇ ਵਿਕਾਸ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੀ 26 ਮਈ ਨੂੰ ਹੋਣ ਵਾਲੀ ਚੋਣ ਵਿਚ ਬਿੱਲਾ ਚੌਧਰੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫ਼ਲ ਬਣਾਉਣ | ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਕਾਂਗਰਸ ਦੇ ਉਮੀਦਵਾਰ ਬਿੱਲਾ ਚੌਧਰੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸਾਬਕਾ ਕੌਂਸਲਰ ਜਗਤਾਰ ਸਿੰਘ ਝੀਤਾ, ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਤੋਂ ਇਲਾਵਾ ਕਾਂਗਰਸ ਨਾਲ ਸਬੰਧਿਤ ਹੋਰ ਆਗੂ ਤੇ ਬਿੱਲਾ ਚੌਧਰੀ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
23ਕਪੂਰਥਲਾ23
ਪਿਛਲੀ ਖ਼ਬਰ ਵਾਰਡ ਨੰਬਰ 10 ਤੋਂ ਰਾਜੇਸ਼ ਰਾਜੂ ਦੇ ਹੱਕ ਵਿਚ ਨਵਤੇਜ ਸਿੰਘ ਚੀਮਾ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ... ਅਗਲੀ ਖ਼ਬਰ ਵਾਰਡ ਨੰਬਰ 2 ਤੋਂ ਆਪ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਪ ਆਗੂਆਂ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।