05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

'ਆਪ' ਦੇ ਉਮੀਦਵਾਰ ਪਰਮਿੰਦਰ ਸਿੰਘ ਬੌਬੀ ਦੇ ਹੱਕ ਵਿਚ ਬੀਬੀ ਇੰਦਰਜੀਤ ਕੌਰ ਵਲੋਂ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਵਿ.ਪ੍ਰ.)-ਨਗਰ ਨਿਗਮ ਦੀ ਚੋਣ ਦੌਰਾਨ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਬੌਬੀ ਦੇ ਹੱਕ ਵਿਚ ਉਨ੍ਹਾਂ ਦੀ ਧਰਮ ਪਤਨੀ ਬੀਬੀ ਇੰਦਰਜੀਤ ਕੌਰ ਨੇ ਵਾਰਡ ਵਿਚ ਪੈਂਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਵਾਰਡ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਮਿੰਦਰ ਸਿੰਘ ਬੌਬੀ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣ | ਉਨ੍ਹਾਂ ਕਿਹਾ ਕਿ 'ਆਪ' ਦੇ ਉਮੀਦਵਾਰ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਤੇ ਵਾਰਡ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣਗੇ | ਇਸ ਮੌਕੇ ਵਾਰਡ ਦੇ ਲੋਕਾਂ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਰਮਿੰਦਰ ਸਿੰਘ ਬੌਬੀ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣਗੇ | ਉਨ੍ਹਾਂ ਕਿਹਾ ਕਿ 'ਆਪ' ਦੇ ਉਮੀਦਵਾਰ ਦੇ ਹੱਕ ਵਿਚ ਵਾਰਡ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਚੋਣ ਪ੍ਰਚਾਰ ਮੌਕੇ ਉਨ੍ਹਾਂ ਨਾਲ ਵਨੀਤਾ ਹਾਂਡਾ, ਪਰਮਜੀਤ ਕੌਰ, ਚਰਨਜੀਤ ਕੌਰ, ਭੁਪਿੰਦਰ ਕੌਰ, ਰਜਿੰਦਰ ਕੌਰ, ਟਵਿੰਕਲ, ਸੰਜੂ ਵਾਲੀਆ, ਬਲਜੀਤ ਕੌਰ, ਰਿਆ ਕੌਰ, ਰਵਿੰਦਰ ਕੌਰ, ਸਿਮਰ ਵਾਲੀਆ, ਜੋਤ ਵਾਲੀਆ, ਸੁਖਜਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਵਾਰਡ ਨੰਬਰ 49 ਤੋਂ ਪਾਰਟੀ ਦੇ ਉਮੀਦਵਾਰ ਪਵਨ ਧੀਰ ਦੇ ਹੱਕ ਵਿਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਵਿੱਤਰ ਨਗਰੀ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦਿਓ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।