22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਵਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ <br/>

ਅਜੀਤ ਡੈਸਕ 27-05-2026
ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਅੱਜ ਨਗਰ ਕੌਂਸਲ ਦੇ 13 ਵਾਰਡਾਂ ਦੀਆਂ ਹੋਈਆਂ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਗਈ | ਸਮੁੱਚੇ ਸ਼ਹਿਰ ਅੰਦਰ ਪੁਲਿਸ ਵੱਲੋਂ ਚੱਪੇ ਚੱਪੇ ਤੇ ਪੁਲਿਸ ਮੁਲਾਜ਼ਮ ਲਗਾਏ ਹੋਏ ਸਨ ਤੇ ਗਸ਼ਤ ਤੇਜ਼ ਕੀਤੀ ਹੋਈ ਸੀ | ਵੱਡੀ ਗਿਣਤੀ ਵਿਚ ਪੁਲਿਸ ਪਾਰਟੀਆਂ ਸ਼ਹਿਰ ਵਿਚ ਗਸ਼ਤ ਕਰਦੀਆਂ ਰਹੀਆਂ | ਕੁੱਝ ਸੰਵੇਦਨਸ਼ੀਲ ਵਾਰਡਾਂ ਵਿਚ ਪੁਲਿਸ ਅਧਿਕਾਰੀ ਮੌਜੂਦ ਰਹੇ ਤੇ ਪੂਰੀ ਤਰ੍ਹਾਂ ਨਿਗਰਾਨੀ ਕੀਤੀ ਗਈ | ਇਸ ਮੌਕੇ ਨਾਕਾਬੰਦੀ ਕਰਕੇ ਬਾਹਰੀ ਵਿਅਕਤੀਆਂ ਨੂੰ ਦਾਖਲ ਹੋਣ ਤੋਂ ਰੋਕਿਆ ਗਿਆ | ਵੋਟਾਂ ਪੈਣ ਦੌਰਾਨ ਇੱਕਾ ਦੁੱਕਾ ਵਾਰਡਾਂ ਵਿਚ ਮਾਮੂਲੀ ਤਕਰਾਰਬਾਜ਼ੀ ਵਰਕਰਾਂ ਵਿਚ ਵਿਖਾਈ ਦਿੱਤੀ ਜਿਸ ਨੂੰ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਨਿਬੇੜਿਆ ਤੇ ਉਨ੍ਹਾਂ ਨੂੰ ਵੱਖੋ-ਵੱਖ ਕੀਤਾ | ਇਨ੍ਹਾਂ ਚੋਣਾਂ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਐਸ.ਐਸ.ਪੀ. ਕਪੂਰਥਲਾ ਸ਼੍ਰੀ ਗੌਰਵ ਤੂਰਾ ਵੱਲੋਂ ਸ਼ਹਿਰ ਦੇ ਕਈ ਵਾਰਡਾਂ ਦਾ ਨਿਰੀਖਣ ਕੀਤਾ ਗਿਆ ਤੇ ਤਾਇਨਾਤ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ | ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 13 ਵਾਰਡਾਂ ਵਿਚੋਂ ਕੁੱਝ ਸੰਵੇਦਨਸ਼ੀਲ ਵਾਰਡਾਂ ਤੇ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਰਹੇ ਤੇ ਸਮੂਹ ਵਾਰਡ ਨਿਗਰਾਨੀ ਵਾਰਡਾਂ ਵਿਚ ਨਿਗਰਾਨੀ ਕੀਤੀ ਗਈ | ਸ਼ਹਿਰ ਦੇ ਵੋਟਰਾਂ ਵੱਲੋਂ ਪੂਰੇ ਅਮਨ ਅਮਾਨ ਤੇ ਭਾਈਚਾਰੇ ਨਾਲ ਵੋਟਾਂ ਪਾਈਆਂ | ਇਸ ਮੌਕੇ ਐਸ.ਪੀ.ਡੀ. ਹਰਿੰਦਰ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜਿ੍ਹਆ •ਭਾਰੀ ਗਰਮੀ ਦੇ ਬਾਵਜੂਦ ਲੋਕਾਂ ਨੇ... ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਵੱਖ-ਵੱਖ ਪੋਿਲੰਗ ਬੂਥਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।