22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਦੀ ਮੀਟਿੰਗ ਅੱਜ

ਅਜੀਤ ਡੈਸਕ 27-05-2026
ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਸਰਕਲ ਫਗਵਾੜਾ ਵਲੋਂ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾ-ਛੇਵੀਂ ਫਗਵਾੜਾ ਦੇ ਸਹਿਯੋਗ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ 2026 ਦੇ ਵਿਚ ਇਤਰਾਜ਼ ਯੋਗ ਮੱਦਾਂ ਨੂੰ ਹਟਾਉਣ ਲਈ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਇਲਾਕੇ ਦੇ ਸਮੂਹ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ 27 ਮਈ ਦਿਨ-ਬੁੱਧਵਾਰ ਸ਼ਾਮ 4 ਵਜੇ ਹੋਵੇਗੀ | ਇਸ ਸਬੰਧੀ ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਬਲਕਾਰ ਸਿੰਘ ਸੀਕਰੀ, ਭਾਈ ਅਜੀਤ ਸਿੰਘ ਪ੍ਰੇਮਪੁਰ, ਗਿਆਨੀ ਬਲਬੀਰ ਸਿੰਘ ਭੁੱਲਾਰਾਈ ਭਾਈ ਗੁਰਦੀਪ ਸਿੰਘ ਪ੍ਰੇਮਪੁਰ, ਭਾਈ ਕਸ਼ਮੀਰ ਸਿੰਘ, ਭਾਈ ਅਮਨਿੰਦਰ ਸਿੰਘ ਢੱਡੇ, ਭਾਈ ਬਲਵਿੰਦਰ ਸਿੰਘ ਖੁਰਮਪੁਰ ਨੇ ਸਮੂਹ ਸਿੰਘ ਸੰਗਤਾਂ ਨੂੰ ਇਸ ਸਮੇਂ ਪੁੱਜਣ ਦੀ ਬੇਨਤੀ ਕੀਤੀ |

ਪਿਛਲੀ ਖ਼ਬਰ ਬਲਦੇਵ ਸਿੰਘ ਠੇਕੇਦਾਰ ਦੀ ਯਾਦ ਨੂੰ ਸਮਰਪਿਤ ਤੀਸਰਾ ਕੁਸ਼ਤੀ ਮੁਕਾਬਲਾ ਪਿੰਡ ਫ਼ਤਿਹਗੜ੍ਹ ਵਿਖੇ 30 ਨੂੰ <br/> ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ 2 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਵੇਗਾ ਸੰਯੁਕਤ ਕਿਸਾਨ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।