22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵੋਟਾਂ ਤੋਂ ਇਕ ਦਿਨ ਪਹਿਲਾਂ ਵੋਟਰ ਸੂਚੀਆਂ ਵਿਚ ਫੇਰ ਬਦਲ ਕਰਨ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ-ਗੁਰਦੀਪ ਸਿੰਘ ਭੰਡਾਲ <br/>

ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦੇ ਮੰਗ ਕੀਤੀ ਕਿ ਨਗਰ ਨਿਗਮ ਦੀ ਚੋਣ ਤੋਂ ਇਕ ਦਿਨ ਪਹਿਲਾਂ ਵੋਟਰ ਸੂਚੀਆਂ ਵਿਚ ਫੇਰ ਬਦਲ ਕੀਤੇ ਜਾਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਕੇ ਦੋਸ਼ੀ ਅਧਿਕਾਰੀਆਂ ਵਿਰੁੱਧ ਤੁਰੰਤ ਪ੍ਰਭਾਵ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਵੋਟਾਂ ਇਕ ਵਾਰਡ ਤੋਂ ਦੂਜੇ ਵਾਰਡ ਵਿਚ ਬਦਲ ਦਿੱਤੀਆਂ ਗਈਆਂ | ਅੱਜ ਜਦੋਂ ਲੋਕ ਵੋਟਾਂ ਪਾਉਣ ਆਏ ਤਾਂ ਵੋਟਰ ਸੂਚੀਆਂ ਵਿਚ ਆਪਣੀਆਂ ਵੋਟਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਬਹੁਤ ਹੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਤੇ ਉਹ ਬਿਨਾਂ ਵੋਟ ਪਾਏ ਆਪਣੇ ਘਰਾਂ ਨੂੰ ਪਰਤ ਗਏ | ਉਨ੍ਹਾਂ ਨਗਰ ਨਿਗਮ ਦੀ ਚੋਣ ਵਿਚ ਚੂਹੜਵਾਲ ਇਲਾਕੇ ਵਿਚ ਇਕ ਸਿਆਸੀ ਧਿਰ ਵਲੋਂ ਵੋਟ ਬਦਲੇ ਕਥਿਤ ਤੌਰ 'ਤੇ ਨਸ਼ਾ ਵੰਡੇ ਜਾਣ ਦਾ ਮਾਮਲਾ ਵੀ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤੇ ਇਹ ਵੀ ਦੱਸਿਆ ਕਿ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਲੋਕੇਸ਼ਨ ਤੇ ਮੋਬਾਈਲ ਨੰਬਰ ਭੇਜੇ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜੇਕਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਅੰਮਿ੍ਤਸਰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗਾ ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ |

ਪਿਛਲੀ ਖ਼ਬਰ ਪੋਿਲੰਗ ਬੂਥਾਂ 'ਤੇ ਵ੍ਹੀਲ ਚੇਅਰ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਵੋਟਰ ਹੋਏ ਪ੍ਰੇਸ਼ਾਨ •ਬਜ਼ੁਰਗਾਂ ਨੂੰ... ਅਗਲੀ ਖ਼ਬਰ 'ਆਪ' ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਅੱਜ ਫਗਵਾੜਾ ਵਾਸੀਆਂ ਦੇ ਰੂਬਰੂ ਹੋਣਗੇ ਡਾ. ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।