21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਅਜੀਤ ਡੈਸਕ 27-05-2026
ਜਲੰਧਰ, 26 ਮਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਗੋਬਿੰਦਸਰ, ਗੋਬਿੰਦ ਨਗਰ, ਸੋਡਲ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ | ਇਸ ਤਹਿਤ ਦੂਸਰੇ ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਜ਼ੂਰੀ ਕਵਿਸ਼ਰੀ ਜਥਾ ਭਾਈ ਗੁਰਜੰਟ ਸਿੰਘ 'ਬਹਿਲਾ' ਵਲੋਂ ਹਾਜ਼ਰੀ ਭਰੀ ਗਈ | ਜਥੇ ਨੇ ਸੰਗਤ ਨੂੰ ਕਵਿਸ਼ਰੀ ਦੇ ਰੂਪ 'ਚ ਗੁਰਇਤਿਹਾਸ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸਰਵਣ ਸਿੰਘ, ਸਰਪ੍ਰਸਤ ਪਵਿੱਤਰ ਸਿੰਘ, ਬਾਬਾ ਗੁਰਜੀਤ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਸੁਖਜਿੰਦਰ ਸਿੰਘ ਬੱਲ ਵਲੋਂ ਕਵੀਸ਼ਰੀ ਜਥੇ ਦਾ ਸਨਾਮਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਬਲਾਤਕਾਰੀ ਬਾਬੇ ਨੂੰ 16ਵੀਂ ਵਾਰੀ ਪੈਰੋਲ ਮਿਲਣੀ ਅਤੇ ਜਥੇਦਾਰ ਹਵਾਰਾ ਨੂੰ ਪੈਰੋਲ ਤੋਂ ਆਨਾਕਾਨੀ, ਦੇਸ਼ 'ਚ ਦੋਹਰੇ ਮਾ... ਅਗਲੀ ਖ਼ਬਰ ਪੀ. ਕੇ. ਐਫ. ਗਰੁੱਪ ਵਲੋਂ ਵਾਟਰ ਕੂਲਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।