21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਲਾਇਨ ਕਲੱਬ ਬੇਗੋਵਾਲ ਸੇਵਾ ਦੀ ਹੋਈ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 27-05-2026
ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਿੱਥੇ ਕਲੱਬ ਵਲੋਂ ਲੰਘੇ ਸਮੇਂ ਦੌਰਾਨ ਕੀਤੇ ਕੰਮਾਂ ਲਈ ਵਿਚਾਰ ਵਟਾਂਦਰੇ ਕੀਤੇ ਗਏ ਉੱਥੇ ਹੀ ਕਲੱਬ ਦੇ ਸੀਨੀਅਰ ਮੈਂਬਰ ਤੇ ਕਲੱਬ ਦੇ ਪੁਰਾਣੇ ਰਹਿ ਚੁੱਕੇ ਪ੍ਰਧਾਨ ਨਿਸ਼ਾਨ ਸਿੰਘ ਸਾਹੀ ਦੀ ਹੋਈ ਅਚਨਚੇਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਕਲੱਬ ਦੀ ਰਿਵਾਇਤ ਅਨੁਸਾਰ 2026-27 ਲਈ ਨਵੀਂ ਟੀਮ ਵੀ ਚੁਣੀ ਗਈ ਜਿਸ ਵਿਚ ਕਲੱਬ ਮੈਂਬਰਾਂ ਨੂੰ ਵੱਖ-ਵੱਖ ਅਹੁਦੇ ਦਿੱਤੇ ਗਏ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਨੇ ਜਿੱਥੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਲੱਬ ਮੈਂਬਰਾਂ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਉਨ੍ਹਾਂ ਦੇ ਕਲੱਬ ਮੈਂਬਰਾਂ 'ਚ ਇਹ ਸੇਵਾ ਲਈ ਪੂਰੀ ਮਿਹਨਤ ਤੇ ਲਗਨ ਦਾ ਜਨੂਨ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਨਵੀਂ ਟੀਮ ਤੇ ਉਨ੍ਹਾਂ ਦੇ ਅਹੁਦੇਦਾਰ ਇਸ ਕਾਰਜ ਨੂੰ ਮਿਹਨਤ ਨਾਲ ਅਗਾਂਹ ਤੋਰਨਗੇ | ਇਸ ਮੌਕੇ ਐਮ.ਜੇ.ਐਫ. ਵਿਰਸਾ ਸਿੰਘ, ਐਮ.ਜੇ. ਐਫ ਸਿਮਰਜੀਤ ਸਿੰਘ, ਦਰਸ਼ਨ ਸਿੰਘ, ਚੰਕੀ ਸਡਾਨਾ, ਨਿਸ਼ਾਨ ਸਿੰਘ ਚੀਮਾ, ਕੈਪਟਨ ਜੋਗਾ ਸਿੰਘ, ਸੁਖਵਿੰਦਰ ਸਿੰਘ, ਮਾਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 13 ਜੂਨ ਦਾਣਾ ਮੰਡੀ ਫਗਵਾੜਾ ਵਿਖੇ ਹੋਵੇਗਾ ਬੇਗ਼ਮਪੁਰਾ ਪੰਥਕ ਇਕੱਠ-ਡਾ. ਹਰਜਿੰਦ... ਅਗਲੀ ਖ਼ਬਰ ਨਰਸਿੰਗ ਦੇ ਵਿਦਿਆਰਥੀਆਂ ਨੇ ਤਪਦੀ ਗਰਮੀ ਦੇ ਮੌਸਮ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।