12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ 31 ਨੂੰ ਮਨਾਇਆ ਜਾਵੇਗਾ ਪੂਰਨਮਾਸ਼ੀ ਦਾ ਦਿਹਾੜਾ-ਬਾਬਾ ਮਨਜੀਤ ਸਿੰਘ ਬੇਦੀ

ਬਾਬਾ ਮਨਜੀਤ ਸਿੰਘ ਬੇਦੀ ਦੀ ਤਸਵੀਰ | <br/> 30-05-2026
ਸੁਭਾਨਪੁਰ, 29 ਮਈ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਨਿਜ਼ਾਮਪੁਰ ਵਿਖੇ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਬਾਬਾ ਮਨਜੀਤ ਸਿੰਘ ਬੇਦੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 31 ਮਈ ਦਿਨ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਦੱਸਿਆ ਕੇ ਪਹਿਲਾ ਸਵੇਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਚਾਹ ਮਿਠਾਈ ਤੋਂ ਇਲਾਵਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ, ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ ਖੇਮਕਰਨ ਵਾਲੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਵਾਮੀ ਪਰਮਾਨੰਦ ਮਹਾਰਾਜ ਤੇ ਸਵਾਮੀ ਗੋਪਾਲ ਦਾਸ ਦੀ ਸਾਲਾਨਾ ਬਰਸੀ ਅੱਜ ਤੇ ਕੱਲ੍ਹ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਮਹਾਨ ਕੀਰਤਨ ਦਰਬਾਰ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।