11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੈਰ ਕਰ ਰਹੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ

ਅਜੀਤ ਡੈਸਕ 30-05-2026
ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਸੈਰ ਕਰ ਰਹੇ ਵਿਅਕਤੀ ਨੂੰ ਇੱਕ ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰਨ ਕਾਰਨ ਉਸ ਦੀ ਹੋਈ ਮੌਤ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰੂਬੀ ਦੇਵੀ ਪਤਨੀ ਲੇਟ ਮੁਰਾਰੀ ਕੁਮਾਰ ਵਾਸੀ ਖ਼ਾਲਸਾ ਇੰਨਕਲੇਵ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਤੇ ਉਸ ਦਾ ਪਤੀ ਖਾਣਾ ਖਾਣ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਹੇ ਸੀ ਤਾਂ ਇੱਕ ਮੋਟਰਸਾਈਕਲ ਸਵਾਰ ਨੇ ਲਾਪ੍ਰਵਾਹੀ ਨਾਲ ਲਿਆ ਕੇ ਮੋਟਰਸਾਈਕਲ ਉਸ ਦੇ ਪਤੀ 'ਚ ਮਾਰਿਆ, ਜਿਸ ਨਾਲ ਉਸ ਦੇ ਪਤੀ ਦੇ ਕਾਫ਼ੀ ਸੱਟ ਲੱਗੀ ਤੇ ਉਸ ਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ <br/> ਅਗਲੀ ਖ਼ਬਰ ਪਿੰਡ ਢੱਕ ਪੰਡੋਰੀ ਵਿਖੇ ਸਰਕਾਰੀ ਹਦਾਇਤਾਂ ਨੂੰ ਟਿੱਚ ਸਮਝ ਕੇ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।