11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ <br/>

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਏ ਗਏ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਕੀਰਤਨ ਤੇ ਪਾਠ ਸਰਵਣ ਕਰਦੇ ਹੋਏ ਅਕੈਡਮੀ ਦੇ ਬੱਚੇ | ਤਸਵੀਰ. ਮਨਜੀਤ ਸਟੂਡੀਓ <br/> 30-05-2026
ਭੁਲੱਥ, 29 ਮਈ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ, ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਭਾਵਪੂਰਵਕ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਦਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਅਤੇ ਉਨ੍ਹਾਂ ਦੇ ਉਪਦੇਸ਼ਾਂ ਦਾ ਵਰਣਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੋਨੂੰ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲ ਅਕੈਡਮੀਆਂ ਵੱਲੋਂ ਅਜਿਹੇ ਧਾਰਮਿਕ ਦਿਹਾੜੇ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਸ਼ਾਨਦਾਰ ਸਿੱਖ ਇਤਿਹਾਸ ਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਹੈ ਤਾਂ ਜੋ ਉਹ ਆਪਣੇ ਵਿਰਸੇ ਅਤੇ ਸਭਿਆਚਾਰ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ | ਉਨ੍ਹਾਂ ਵਿਦਿਆਰਥੀਆਂ ਨੂੰ ਸੱਚ, ਸੇਵਾ ਅਤੇ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸੈਰ ਕਰ ਰਹੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।