11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਪ੍ਰਦਰਸ਼ਨ <br/>

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਐੱਸ.ਡੀ.ਐੱਮ. ਭੁਲੱਥ ਰੁਪਿੰਦਰ ਪਾਲ ਸਿੰਘ ਨੂੰ ਮੰਗ-ਪੱਤਰ ਦਿੰਦੇ ਹੋਏ | ਤਸਵੀਰ. ਮੇਹਰ ਚੰਦ ਸਿੱਧੂ <br/> 30-05-2026
ਭੁਲੱਥ, 29 ਮਈ (ਮੇਹਰ ਚੰਦ ਸਿੱਧੂ)-ਸਰਕਾਰ ਵਲੋਂ ਪੈਟਰੋਲ ਡੀਜ਼ਲਾਂ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਐੱਸ.ਡੀ.ਐੱਮ. ਭੁਲੱਥ ਦਫ਼ਤਰ ਦੇ ਸਾਹਮਣੇ ਰੋਸ ਕੀਤਾ ਰੋਸ ਪ੍ਰਦਰਸ਼ਨ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਰਾਜਪਾਲ ਪੰਜਾਬ ਦੇ ਨਾਂਅ ਐੱਸ.ਡੀ.ਐੱਮ. ਭੁਲੱਥ ਰੁਪਿੰਦਰਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਦਿਨ ਪ੍ਰਤੀ ਦਿਨ ਵਾਧਾ ਕੀਤਾ ਜਾ ਰਿਹਾ ਹੈ ਤੇ ਝੋਨੇ ਦੀ ਫ਼ਸਲ 'ਤੇ ਐੱਮ.ਐੱਸ.ਪੀ. 'ਚ ਵਾਧਾ 70-72 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨ ਵਰਗ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਪਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕਰੇ | ਇਸ ਮੌਕੇ ਮਨਜੀਤ ਸਿੰਘ ਚੀਮਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਸੋਹੀ ਜਨਰਲ ਸਕੱਤਰ, ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਰਾਏ ਜ਼ਿਲ੍ਹਾ ਮੀਤ ਪ੍ਰਧਾਨ, ਜਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਜੇ.ਈ. ਜ਼ਿਲ੍ਹਾ ਕੈਸ਼ੀਅਰ, ਪਰਮਜੀਤ ਸਿੰਘ ਭਗਵਾਨਪੁਰ ਇਕਾਈ ਪ੍ਰਧਾਨ, ਪ੍ਰਤਾਪ ਸਿੰਘ ਭਿੰਡਰ ਪ੍ਰਧਾਨ, ਇੰਦਰਪਾਲ ਸਿੰਘ ਮੇਤਲਾ ਪ੍ਰਧਾਨ, ਸੁਖਵਿੰਦਰ ਸਿੰਘ ਬੋਪਾਰਾਏ ਬਲਾਕ ਪ੍ਰਧਾਨ, ਸਤਵਿੰਦਰ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਸਤਨਾਮ ਸਿੰਘ ਭਗਵਾਨਪੁਰ, ਬਚਿੱਤਰ ਸਿੰਘ ਪੰਡੋਰੀ, ਹਰਜਿੰਦਰ ਸਿੰਘ ਭੁਲੱਥ, ਹਰਜੋਤ ਸਿੰਘ ਮੱਲ੍ਹੀ ਸੁਲੱਖਣ ਸਿੰਘ ਮੁਬਾਰਕਪੁਰ ਬਾਉਲੀ, ਸਤਨਾਮ ਸਿੰਘ ਹੋਠੀ ਮਾਨਾ ਤਲਵੰਡੀ, ਸੁਰਜੀਤ ਸਿੰਘ ਪੰਡੋਰੀ, ਗੁਰਚਰਨ ਸਿੰਘ ਮੱਲੀ, ਬਲਕਾਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਸੋਮਨਾਥ, ਗੁਰਨਾਮ ਸਿੰਘ ਪੰਡੋਰੀ, ਸੂਬੇਦਾਰ ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡ ਨੰਬਰ 1 ਤੋਂ ਤੀਜੀ ਵਾਰ ਕੌਂਸਲਰ ਬਣੇ ਸੰਦੀਪ ਕੌਰ ਗਿੱਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮ... ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।