11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 1 ਤੋਂ ਤੀਜੀ ਵਾਰ ਕੌਂਸਲਰ ਬਣੇ ਸੰਦੀਪ ਕੌਰ ਗਿੱਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ <br/>

ਅਜੀਤ ਡੈਸਕ 30-05-2026
ਸੁਲਤਾਨਪੁਰ ਲੋਧੀ, 29 ਮਈ (ਨਰੇਸ਼ ਹੈਪੀ)-ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੰਦੀਪ ਕੌਰ ਗਿੱਲ ਧਰਮ ਪਤਨੀ ਦਿਲਬਾਗ ਸਿੰਘ ਗਿੱਲ ਐਮ.ਡੀ. ਜੇਤੂ ਹੋਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇ. ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਕਿਰਪਾ ਨਾਲ ਉਨ੍ਹਾਂ ਨੂੰ ਤੀਸਰੀ ਵਾਰ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੀ ਨਗਰੀ ਵਿਚ ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੇ 10 ਸਾਲ ਸੇਵਾ ਕੀਤੀ ਹੈ, ਉਸੇ ਤਰ੍ਹਾਂ ਹੀ ਵਾਹਿਗੁਰੂ ਜੀ ਦੀ ਕਿਰਪਾ ਨਾਲ ਅੱਗੇ ਵੀ ਸੰਗਤ ਦੀ ਸੇਵਾ ਕਰਨਗੇ, ਭਾਵੇਂ ਸੰਗਤ ਸ਼ਹਿਰ ਦੇ ਕਿਸੇ ਵੀ ਵਾਰਡ 'ਚੋਂ ਕਿਉਂ ਨਾ ਹੋਵੇ | ਇਸ ਮੌਕੇ ਅਕਾਲੀ ਆਗੂਆਂ ਨੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੀ ਅਗਵਾਈ ਹੇਠ ਕੌਂਸਲਰ ਬਣੀ ਸੰਦੀਪ ਕੌਰ ਗਿੱਲ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ | ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਹਲਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਕੌਂਸਲਾਂ ਵਿਚ ਚੋਣਾਂ ਵਿਚ ਜਿਤਾਉਣ ਲਈ ਦਿਨ ਰਾਤ ਮਿਹਨਤ ਕੀਤੀ ਤੇ ਵਾਹਿਗੁਰੂ ਦੀ ਕਿਰਪਾ ਨਾਲ ਸੰਦੀਪ ਕੌਰ ਗਿੱਲ ਨੇ ਪਾਰਟੀ ਦਾ ਝੰਡਾ ਬੁਲੰਦ ਰੱਖਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ ਤੇ ਸੁਰਜੀਤ ਸਿੰਘ ਢਿੱਲੋਂ, ਦੁਆਬਾ ਜ਼ੋਨ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਸੇਵਾ ਮੁਕਤ ਸਕੱਤਰ ਸ਼੍ਰੋਮਣੀ ਕਮੇਟੀ ਜਥੇਦਾਰ ਮਹਿੰਦਰ ਸਿੰਘ ਆਹਲੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਨੰਬਰਦਾਰ ਸਤਨਾਮ ਸਿੰਘ ਗਿੱਲ, ਬੀਬੀ ਸੁਰਿੰਦਰ ਕੌਰ ਗਿੱਲ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਬਚਿੱਤਰ ਸਿੰਘ ਗਿੱਲ, ਜਥੇਦਾਰ ਸਤਨਾਮ ਸਿੰਘ ਰਾਮੇ, ਸਾਬਕਾ ਸਰਪੰਚ ਮਲਕੀਤ ਸਿੰਘ ਚੰਦੀ, ਬੀ ਸੀ ਵਿੰਗ ਦੇ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਜਗਜੀਤ ਸਿੰਘ, ਜਰਨੈਲ ਸਿੰਘ ਅਕਾਊਾਟੈਂਟ, ਕੁਲਵੰਤ ਸਿੰਘ ਸ਼ਹਿਰੀ ਵੀ ਹਾਜ਼ਰ ਸਨ |


ਵਾਰਡ ਨੰਬਰ 1 ਤੋਂ ਜਿੱਤ ਕੇ ਤੀਸਰੀ ਵਾਰ ਕੌਂਸਲਰ ਬਣੇ ਸੰਦੀਪ ਕੌਰ ਗਿੱਲ, ਜਥੇ. ਦਿਲਬਾਗ ਸਿੰਘ ਗਿੱਲ, ਨੰਬਰਦਾਰ ਸਤਨਾਮ ਸਿੰਘ ਗਿੱਲ ਤੇ ਬੀਬੀ ਸੁਰਿੰਦਰ ਕੌਰ ਗਿੱਲ ਨੂੰ ਸਨਮਾਨਿਤ ਕਰਦੇ ਹੋਏ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਹੋਰ ਅਕਾਲੀ ਆਗੂ ਤੇ ਵਰਕਰ | ਤਸਵੀਰ. ਲਾਡੀ ਸਟੂਡੀਓ


ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ <br/> ਅਗਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।