09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ <br/>

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਬਜਾਏ 3 ਅਗਸਤ ਨੂੰ ਕੀਤੀ ਜਾਵੇਗੀ ਤੇ ਵੋਟਰ ਸੂਚੀ ਦੇ ਦਾਅਵੇ ਤੇ ਇਤਰਾਜ਼ ਹੁਣ ਲੋਕ 3 ਅਗਸਤ ਤੋਂ ਲੈ ਕੇ 2 ਸਤੰਬਰ ਤੱਕ ਪੇਸ਼ ਕਰ ਸਕਣਗੇ | ਇਹ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ•ਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ | ਉਨ•ਾਂ ਕਿਹਾ ਕਿ ਵੋਟਰ ਸੂਚੀ ਦੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਤੇ ਨੋਟਿਸ ਫੇਜ ਦੀ ਪ੍ਰਕਿਰਿਆ ਹੁਣ 3 ਅਗਸਤ ਤੋਂ 28 ਸਤੰਬਰ ਨੂੰ ਮੁਕੰਮਲ ਕੀਤੀ ਜਾਵੇਗੀ | ਉਨ•ਾਂ ਸਪਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਹੋਵੇਗਾ ਤੇ ਉਸ ਵਿਚ ਕਮਿਸ਼ਨ ਵਲੋਂ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ | ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਦੇ ਕਮਰਾ ਨੰਬਰ 306 ਵਿਚ ਇਕ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਜਿਸਦਾ ਮੁੱਖ ਮੰਤਵ ਸਾਰੇ ਨਾਗਰਿਕਾਂ, ਵਿਸ਼ੇਸ਼ ਕਰਕੇ ਅੰਗਹੀਣ, ਐਨ.ਆਰ.ਆਈ. ਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ | ਉਨ•ਾਂ ਜ਼ਿਲ•ੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਮਿੱਥੇ ਸਮੇਂ ਦੇ ਅੰਦਰ ਅੰਦਰ ਆਪਣੇ ਫਾਰਮ ਜਮਾਂ ਕਰਵਾਉਣਾ ਯਕੀਨੀ ਬਣਾਉਣ ਤੇ ਇਸ ਸਬੰਧੀ ਕਿਸੇ ਵੀ ਤਰ•ਾਂ ਦੀ ਮਦਦ ਜਾਂ ਜਾਣਕਾਰੀ ਲਈ ਹੈਲਪ ਡੈਸਕ ਜਾਂ 1950 'ਤੇ ਸੰਪਰਕ ਕੀਤਾ ਜਾਵੇ

ਪਿਛਲੀ ਖ਼ਬਰ 2027 'ਚ ਭਾਜਪਾ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ: ਕੇਵਲ ਸਿੰਘ ਢਿੱਲੋਂ <br/> ਅਗਲੀ ਖ਼ਬਰ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਖ਼ਾਲੀ ਪਲਾਟ 'ਚ ਖਿਲਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।