09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ 2 ਜੂਨ ਨੂੰ <br/>

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਇਕ ਮੀਟਿੰਗ ਰਘਬੀਰ ਸਿੰਘ ਮਹਿਰਵਾਲਾ ਸੂਬਾਈ ਸੀਨੀਅਰ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਗਰੁੱਪ ਦੇ ਆਗੂ ਅਮਰਜੀਤ ਸਿੰਘ ਢਪਈ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ 2 ਜੂਨ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਭਾਖੜਾ ਬਿਆਸ ਦੇ ਪ੍ਰਬੰਧਕੀ ਬੋਰਡ ਵਿਚ ਪੰਜਾਬ ਨੂੰ ਸਥਾਈ ਨੁਮਾਇੰਦਗੀ ਦਿੱਤੀ ਜਾਵੇ, ਯੂਰੀਆ ਤੇ ਡੀ.ਏ.ਪੀ. ਖਾਦ ਦੀ ਘਾਟ ਦੂਰ ਕੀਤੀ ਜਾਵੇ, ਵਧਾਈਆਂ ਗਈਆਂ ਡੀਜ਼ਲ ਦੀਆਂ ਕੀਮਤਾਂ ਵਾਪਸ ਲਈਆਂ ਜਾਣ, ਕਿਸਾਨਾਂ ਨੂੰ ਨਕਦੀ ਦੇਣ ਲਈ ਖੜੀਆਂ ਕੀਤੀਆਂ ਰੁਕਾਵਟਾਂ ਦੂਰ ਕੀਤੀਆਂ ਜਾਣ, ਕੇਂਦਰ ਸਰਕਾਰ ਵਲੋਂ ਐਮ.ਐਸ.ਪੀ. ਵਿਚ ਕੀਤਾ ਨਿਗੁਣਾ ਵਾਧਾ ਰੱਦ ਕਰਕੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ 'ਤੇ ਸੁਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਤੇ 58 ਸਾਲ ਦੀ ਉਮਰ ਤੋਂ ਬਾਅਦ ਕਿਸਾਨਾਂ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਬੀਜ ਬਿੱਲ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ, ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਚ ਖੇਤੀ ਖੇਤਰ ਨੂੰ ਬਾਹਰ ਰੱਖਣ ਤੇ ਕਪੂਰਥਲਾ ਜ਼ਿਲ•ੇ ਵਿਚ ਹੜ• ਪ੍ਰਭਾਵਿਤ ਕੱਚੀਆਂ ਜ਼ਮੀਨਾਂ ਵਾਲਿਆਂ ਨੂੰ ਹੜ•ਾਂ ਦਾ ਮੁਆਵਜ਼ਾ ਦੇਣ, ਬਰਸਾਤ ਤੋਂ ਪਹਿਲਾਂ ਪਹਿਲਾਂ ਜ਼ਿਲ•ੇ ਵਿਚ ਸਾਰੇ ਹੜ• ਰੋਕੂ ਕਾਰਜ ਮੁਕੰਮਲ ਕਰਨ ਤੇ ਗੋਇੰਦਵਾਲ ਸਾਹਿਬ ਤੋਂ ਖ਼ਿਜਰਪੁਰ ਬੰਨ 'ਤੇ ਪੱਥਰ ਲਗਾਉਣ ਦੀ ਮੰਗ ਕੀਤੀ ਗਈ | ਉਨ•ਾਂ ਜ਼ਿਲ•ੇ ਦੇ ਕਿਸਾਨਾਂ ਨੂੰ ਇਸ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ, ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ•ਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਆਲ ਇੰਡੀਆ ਕਿਸਾਨ ਸਭਾ ਦੇ ਸੀਨੀਅਰ ਆਗੂ ਕਾਮਰੇਡ ਮੁਕੰਦ ਸਿੰਘ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ•ਾ ਜਨਰਲ ਸਕੱਤਰ ਗੁਰਦੀਪ ਸਿੰਘ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼ਵਿੰਦਰ ਸਿੰਘ ਬੁਟਾਰੀ, ਜਨਰਲ ਸਕੱਤਰ ਹਰਪਾਲ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਹਰਿੰਦਰ ਸਿੰਘ ਚੀਮਾ, ਜਰਨੈਲ ਸਿੰਘ ਦੋਦਾ ਵਜ਼ੀਰ, ਮਨਜੀਤ ਸਿੰਘ ਢਪਈ, ਪਲਵਿੰਦਰ ਸਿੰਘ ਢਪਈ, ਗੁਰਵਿੰਦਰ ਸਿੰਘ ਢਪਈ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਭੁਲੱਥ-ਭੋਗਪੁਰ ਬਾਈਪਾਸ ਰੋਡ 'ਤੇ ਪਿਆ ਖੱਡਾ ਦੇ ਸਕਦਾ ਕਿਸੇ ਹਾਦਸੇ ਨੂੰ ਸੱਦਾ-ਬਾਬਾ ਬਲਵਿੰਦਰ ਸਿੰਘ ਬਾਜਵਾ <br/> ਅਗਲੀ ਖ਼ਬਰ 2027 'ਚ ਭਾਜਪਾ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ: ਕੇਵਲ ਸਿੰਘ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।