09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡਾ. ਬਲਕਾਰ ਸਿੰਘ ਨੇ ਸਿੱਖਿਆ ਪ੍ਰਸ਼ਾਸਨ ਤੇ ਹੋਰ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਇਆ-ਡਾ. ਸੁਸ਼ੀਲ ਮਿੱਤਲ

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰ ਤੇ ਸਾਬਕਾ ਡੀਨ ਕਾਲਜ ਡਿਵੈਲਪਮੈਂਟ ਪ੍ਰੋ. ਡਾ. ਬਲਕਾਰ ਸਿੰਘ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਸੁਸ਼ੀਲ ਮਿੱਤਲ ਉਚੇਚੇ ਤੌਰ 'ਤੇ ਸ਼ਾਮਲ ਹੋਏ ਤੇ ਉਨ੍ਹਾਂ ਡਾ. ਬਲਕਾਰ ਸਿੰਘ ਵਲੋਂ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਪ੍ਰਸ਼ਾਸਨ ਆਦਿ ਖੇਤਰਾਂ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਬਹੁਪੱਖੀ ਪ੍ਰਤਿਭਾ ਦੇ ਮਾਲਕ ਦੱਸਿਆ | ਸਮਾਗਮ ਨੂੰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ, ਡੀਨ ਡਾ. ਆਰ.ਪੀ.ਐਸ. ਬੇਦੀ, ਡਾ. ਪ੍ਰਵੀਨ ਬਾਂਸਲ, ਡਾ. ਸਤਵੀਰ ਸਿੰਘ ਅਤੇ ਡਾ. ਪਰਮਜੀਤ ਸਿੰਘ ਕੰਟਰੋਲਰ ਪ੍ਰੀਖਿਆਵਾਂ ਨੇ ਡਾ. ਬਲਕਾਰ ਸਿੰਘ ਨਾਲ ਜੁੜੀਆਂ ਕੁੱਝ ਯਾਦਾਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਵਿਕਾਸ ਵਿਚ ਪਾਏ ਗਏ ਯੋਗਦਾਨ ਬਾਰੇ ਚਰਚਾ ਕੀਤੀ | ਸਮਾਗਮ ਨੂੰ ਡਾ. ਬਲਕਾਰ ਸਿੰਘ ਦੀ ਧਰਮ ਪਤਨੀ ਪਵਿੱਤਰ ਕੌਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੰਚ ਸੰਚਾਲਨ ਦੇ ਫਰਜ ਡਿਪਟੀ ਲਾਇਬ੍ਰੇਰੀਅਨ ਡਾ. ਮਧੂ ਮਿੱਡਾ ਵੱਲੋਂ ਨਿਭਾਏ ਗਏ ਤੇ ਬਾਅਦ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਬਲਕਾਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਤੇ ਸਨਮਾਨ ਭੇਟ ਕਰਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇੱਥੇ ਵਰਨਣਯੋਗ ਹੈ ਕਿ ਲਗਭਗ 23 ਵਰਿ੍ਹਆਂ ਦੀ ਅਕਾਦਮਿਕ ਤੇ ਪ੍ਰਸ਼ਾਸਕੀ ਸੇਵਾਵਾਂ ਤੋਂ ਬਾਅਦ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਡਾ. ਬਲਕਾਰ ਸਿੰਘ ਨੇ ਯੂਨੀਵਰਸਿਟੀ ਵਿਚ ਡੀਨ ਕਾਲਜ ਡਿਵੈਲਪਮੈਂਟ ਤੇ ਮਕੈਨੀਕਲ ਇੰਜੀਨੀਅਰ ਵਿਭਾਗ ਦੇ ਮੁਖੀ ਵਜੋਂ, ਕੰਟਰੋਲਰ ਪ੍ਰੀਖਿਆਵਾਂ, ਵਿਜੀਲੈਂਸ ਅਧਿਕਾਰੀ, ਪੰਜਾਬ ਸਟੇਟ ਫੈਡਰੇਸ਼ਨ ਆਫ਼ ਸ਼ੂਗਰ ਮਿੱਲ ਵਿਚ ਸਹਾਇਕ ਇੰਜੀਨੀਅਰ ਤੇ ਸ਼ਹੀਦ ਭਗਤ ਸਿੰਘ ਇੰਜੀਨੀਅਰ ਕਾਲਜ ਫ਼ਿਰੋਜਪੁਰ ਵਿਚ ਲੈਕਚਰਾਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ |
ਪਿਛਲੀ ਖ਼ਬਰ ਘਰ ਅੰਦਰੋਂ ਨਗਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ ਅਗਲੀ ਖ਼ਬਰ ਇਕ ਵਿਅਕਤੀ ਦੀ ਮਾਰਕੁੱਟ ਕਰਨ ਦੇ ਮਾਮਲੇ ਸੰਬੰਧੀ 9 ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।