09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਘਰ ਅੰਦਰੋਂ ਨਗਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਸਡਾਨਾ)-ਬੀਤੇ ਦਿਨੀਂ ਪਿੰਡ ਲੱਖਣ ਖੁਰਦ ਵਿਖੇ ਇਕ ਘਰ ਅੰਦਰ ਚੋਰੀ ਹੋਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਨਿਰਮਲ ਸਿੰਘ ਵਾਸੀ ਲੱਖਣ ਖੁਰਦ ਨੇ ਦੱਸਿਆ ਕਿ ਬੀਤੀ 17 ਮਈ ਦੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਇਆ ਤੇ ਉਨ੍ਹਾਂ ਦੇ ਘਰ ਵਿਚੋਂ ਸੋਨੇ ਦੇ ਗਹਿਣੇ, 35 ਹਜ਼ਾਰ ਰੁਪਏ ਨਗਦੀ ਚੋਰੀ ਕਰਕੇ ਫਰਾਰ ਹੋ ਗਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਪੱਧਰ 'ਤੇ ਇਸ ਦੀ ਪੜ੍ਹਤਾਲ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਘਰ ਵਿਚ ਚੋਰੀ ਦੀ ਵਾਰਦਾਤ ਕਥਿਤ ਦੋਸ਼ੀ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਲੱਖਣ ਖੁਰਦ ਨੇ ਕੀਤੀ ਹੈ, ਜਿਸ 'ਤੇ ਸਦਰ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 4200 ਰੁਪਏ ਦੀ ਨਗਦੀ ਬਰਾਮਦ ਕੀਤੀ ਤੇ ਮਾਮਲੇ ਦੀ ਅਗਲੇਰੀ ਜਾਂਚ ਸਬ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਵੀਂ ਸਬਜ਼ੀ ਮੰਡੀ ਦੇ ਬਾਹਰ 6 ਦੁਕਾਨਾਂ ਨੂੰ ਲੱਗੀ ਅੱਗ, 25-30 ਲੱਖ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਡਾ. ਬਲਕਾਰ ਸਿੰਘ ਨੇ ਸਿੱਖਿਆ ਪ੍ਰਸ਼ਾਸਨ ਤੇ ਹੋਰ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਇਆ-ਡਾ. ਸੁਸ਼ੀਲ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।