11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਿੱਠੜਾ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਕਰਵਾਇਆ ਵਿਸ਼ਵ ਤੰਬਾਕੂ ਦਿਵਸ ਸੰਬੰਧੀ ਸਮਾਗਮ <br/>

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਤੰਬਾਕੂ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਤੇ ਨਸ਼ਿਆਂ ਦੇ ਸਰੀਰਕ ਮਾਨਸਿਕ ਤੇ ਸਮਾਜਿਕ ਤੌਰ 'ਤੇ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ | ਇਸੇ ਦੌਰਾਨ ਹੀ ਪੋਸਟਰ ਬਣਾਉਣ ਦੀ ਇਕ ਗਤੀਵਿਧੀ ਕਰਵਾਈ ਗਈ | ਵਿਦਿਆਰਥੀਆਂ ਵਲੋਂ ਬਣਾਏ ਗਏ ਪੋਸਟਰਾਂ ਨੇ ਤੰਬਾਕੂ ਮੁਕਤ ਸਮਾਜ ਦੀ ਲੋੜ ਅਤੇ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਕਾਲਜ ਦੀ ਐਨ.ਐਸ.ਐਸ. ਦੀ ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਉਣ ਦਾ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ•ਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ | ਐਨ.ਐਸ.ਐਸ. ਦੀ ਦੂਜੀ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ ਤੇ ਸਮਾਜ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ | ਇਸੇ ਦੌਰਾਨ ਕਾਲਜ ਦੇ ਪਿੰ੍ਰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਨੌਜਵਾਨ ਪੀੜੀ ਨੂੰ ਤੰਬਾਕੂ ਤੇ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ•ਾਂ ਵਿਦਿਆਰਥੀਆਂ ਨੂੰ ਆਪਣੇ ਨਾਲ-ਨਾਲ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਗਦਾਨ ਪਾਉਣ ਲਈ ਕਿਹਾ | ਸਮਾਗਮ ਵਿਚ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ |

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਵੈਲਨਸ ਕਲੱਬ ਵਲੋਂ ਕਰਵਾਈ ਹੀਿਲੰਗ ਵਿੱਦ ਆਰਟਸ ਵਿਸ਼ੇ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ-ਹਰਮਿੰਦਰ ਸਿੰਘ ਜੋਸਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।