11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਇੱਕ ਵਿਅਕਤੀ ਦੇਸੀ ਪਿਸਟਲ, ਦੋ ਜ਼ਿੰਦਾ ਰੌਂਦ ਤੇ ਬਿਨਾਂ ਨੰਬਰੀ ਸਕੂਟਰੀ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 31-05-2026
ਸੁਭਾਨਪੁਰ, 30 ਮਈ (ਸਤਨਾਮ ਸਿੰਘ)-ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਵੱਲੋਂ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 32 ਬੋਰ ਦਾ ਪਿਸਟਲ, ਦੋ ਜ਼ਿੰਦਾ ਰੌਂਦ ਤੇ ਬਿਨਾਂ ਨੰਬਰੀ ਸਕੂਟਰੀ ਸਮੇਤ ਕਾਬੂ ਕਰਨ ਦੀ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਜੇਪਾਲ ਸਿੰਘ ਬਾਠ ਨੇ ਦੱਸਿਆ ਕੇ ਏ.ਐਸ. ਆਈ. ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਰਮੀਦੀ ਦੇ ਨਜ਼ਦੀਕ ਨਾਕਾਬੰਦੀ ਦੇ ਸੰਬੰਧ ਵਿਚ ਮੌਜੂਦ ਸੀ ਕੇ ਢਿੱਲਵਾਂ ਸਾਈਡ ਤੋਂ ਇਕ ਵਿਅਕਤੀ ਬਿਨਾਂ ਨੰਬਰੀ ਸਕੂਟਰੀ ਤੇ ਸਵਾਰ ਹੋ ਕੇ ਆ ਰਿਹਾ ਸੀ | ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਇਕ ਦਮ ਸਕੂਟਰੀ ਰੋਕ ਕੇ ਪਿੱਛੇ ਨੂੰ ਭੱਜਣ ਲੱਗਾ | ਪੁਲਿਸ ਪਾਰਟੀ ਨੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਸੱਜੀ ਡੱਬ ਵਿਚੋਂ ਦੇਸੀ ਪਿਸਟਲ ਬਿਨਾਂ ਨੰਬਰੀ 32 ਬੋਰ ਤੇ 2 ਜਿੰਦਾ ਰੌਂਦ ਬਰਾਮਦ ਹੋਏ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਨਬੀਰ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਗਲੀ ਨੰਬਰ 3 ਨਿਊ ਆਬਾਦੀ ਬਿਆਸ ਥਾਣਾ ਬਿਆਸ ਜ਼ਿਲ•ਾ ਅੰਮਿ੍ਤਸਰ ਦੇ ਰੂਪ ਵਿਚ ਹੋਈ ਹੈ | ਐਸ. ਐਚ. ਓ. ਅਜੇਪਾਲ ਸਿੰਘ ਬਾਠ ਨੇ ਦੱਸਿਆ ਕੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਕਰਨਬੀਰ ਸਿੰਘ ਪਿਸਟਲ ਸੰਬੰਧੀ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ | ਉਨ•ਾਂ ਦੱਸਿਆ ਕਿ ਇਸ ਦਾ ਰਿਮਾਂਡ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕੇ ਇਹ ਰਿਵਾਲਵਰ ਕਿੱਥੋਂ ਲੈ ਕੇ ਆਇਆ ਸੀ ਤੇ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ |

ਪਿਛਲੀ ਖ਼ਬਰ ਡੀਜ਼ਲ ਤੇਲ ਦੀਆਂ ਕੀਮਤਾਂ ਵਿਚ ਵਾਧੇ 'ਤੇ ਰੋਕ ਨਾ ਲੱਗੀ ਤਾਂ ਸੜਕਾਂ 'ਤੇ ਉਤਰਾਂਗੇ- ਜਗਜੀਤ ਸਿੰਘ ਡੱਲੇਵਾਲ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਕੌਰ ਕਮੇਟੀ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।