ਖਲਵਾੜਾ, 2 ਜੂਨ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਪੰਜਾਬ ਵਿਚ ਕਾਨੂੰਨ ਵਿਵਸਥਾ ਬਿਲਕੁਲ ਖ਼ਤਮ ਹੋ ਚੁੱਕੀ ਹੈ, ਜੋ ਕਿ ਆਮ ਜਨਤਾ ਦੇ ਹੱਕ ਲਈ ਬਹੁਤ ਮਾੜੀ ਗੱਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇ. ਬਹਾਦਰ ਸਿੰਘ ਸੰਗਤਪੁਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਕਤਲੋਗਾਰਤ ਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਬਹੁਤ ਵਧੀਆਂ ਹਨ, ਜਿਸ 'ਤੇ ਨੱਥ ਪਾਉਣ ਵਿਚ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ 2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਸਰਕਾਰ ਬਣਨ 'ਤੇ ਹੀ ਕਾਨੂੰਨ ਵਿਵਸਥਾ ਨੂੰ ਕਾਬੂ ਕੀਤਾ ਜਾ ਸਕੇਗਾ | ਉਨ੍ਹਾਂ ਪੰਜਾਬ ਦੀ ਜਨਤਾ ਨੂੰ ਹੁਣ ਤੋਂ ਹੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਡਟਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾ ਸਕੇ |