04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਿਰਯਾਤ ਨੂੰ ਹੁਲਾਰਾ ਦੇਣ ਲਈ ਸਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਅਕਾਸ਼ ਬਾਂਸਲ

ਅਜੀਤ ਡੈਸਕ 03-06-2026
ਕਪੂਰਥਲਾ, 2 ਜੂਨ (ਵਿ.ਪ੍ਰ.)-ਜ਼ਿਲ੍ਹੇ ਵਿਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਥਾਨਕ ਉਤਪਾਦਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪਹੁੰਚਾਉਣ ਲਈ ਅੱਜ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਐਕਸਪੋਰਟ ਕਮੇਟੀ ਦੀ ਇਕ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹੇ ਦੇ ਐਕਸਪੋਰਟ ਉਦਯੋਗਾਂ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਉਦਯੋਗਪਤੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਿਰਯਾਤ ਨੂੰ ਬੜ੍ਹਾਵਾ ਦੇਣ ਦੇ ਰਸਤੇ ਵਿਚ ਆਉਣ ਵਾਲੀਆਂ ਸਾਰੀਆਂ ਪ੍ਰਸ਼ਾਸਨਿਕ ਤੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ 'ਵਨ ਡਿਸਟਿ੍ਕਟ ਵਨ ਪੋ੍ਰਡਕਟ' ਤੇ ਹੋਰ ਪ੍ਰਮੁੱਖ ਉਤਪਾਦਾਂ ਦੀ ਗਲੋਬਲ ਮਾਰਕੀਟਿੰਗ ਲਈ ਵਿਸ਼ੇਸ਼ ਰੋਡ ਮੈਪ ਤਿਆਰ ਕੀਤਾ ਜਾਵੇ ਤਾਂ ਜੋ ਸਥਾਨਕ ਉਦਯੋਗਾਂ ਨੂੰ ਵੱਧ ਤੋਂ ਵੱਧ ਲਾਹਾ ਮਿਲ ਸਕੇ | ਉਨ੍ਹਾਂ ਉਦਯੋਗਪਤੀਆਂ ਨੂੰ ਸਰਕਾਰ ਦੀਆਂ ਨਿਰਯਾਤ ਨੀਤੀਆਂ ਅਤੇ ਮਿਲਣ ਵਾਲੀਆਂ ਸਬਸਿਡੀਆਂ ਤੋਂ ਲਾਭ ਉਠਾਉਣ ਦੀ ਅਪੀਲ ਕੀਤੀ | ਇਸ ਮੌਕੇ ਉਦਯੋਗ ਵਿਭਾਗ ਦੇ ਜਨਰਲ ਮੈਨੇਜਰ ਸੁਖਪਾਲ ਸਿੰਘ ਵੇਰਕਾ ਤੇ ਜ਼ਿਲ੍ਹੇ ਦੇ ਮੁੱਖ ਨਿਰਯਾਤ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਉਰਦੂ ਆਮੋਜ਼ ਸਿਖਲਾਈ ਕੋਰਸ ਸ਼ੁਰੂ-ਜਸਪ੍ਰੀਤ ਕੌਰ ਅਗਲੀ ਖ਼ਬਰ ਐੱਸ.ਐੱਚ.ਓ. ਦਲਵਿੰਦਰਬੀਰ ਸਿੰਘ ਨੇ ਥਾਣਾ ਫੱਤੂਢੀਂਗਾ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।