04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਜੀਠੀਆ ਖ਼ਿਲਾਫ਼ ਕਾਰਵਾਈ ਸਿਆਸੀ ਬਦਲਾਖੋਰੀ

ਅਜੀਤ ਡੈਸਕ 03-06-2026
ਭੁਲੱਥ, 2 ਜੂਨ (ਮਨਜੀਤ ਸਿੰਘ ਰਤਨ)-ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਹਾਲੀਆ ਘਟਨਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਆਸੀ ਬਦਲਾਖੋਰੀ ਦੀ ਬਜਾਏ ਲੋਕ ਭਲਾਈ ਤੇ ਵਿਕਾਸ ਦੇ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਭਰਪੂਰ ਸਮਰਥਨ ਦਿੱਤਾ ਸੀ, ਪਰ ਸਰਕਾਰ ਵੱਲੋਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਤੱਖਰ ਨੇ ਦੋਸ਼ ਲਗਾਇਆ ਕਿ ਮਜੀਠੀਆ ਦੇ ਇੱਕ ਪੋਲਿੰਗ ਏਜੰਟ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਅਤੇ ਉਸ ਤੋਂ ਬਾਅਦ ਹੋਈ ਕਾਰਵਾਈ ਨੇ ਕਈ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਜਦੋਂ ਬਿਕਰਮਜੀਤ ਸਿੰਘ ਮਜੀਠੀਆ ਆਪਣੇ ਸਾਥੀਆਂ ਸਮੇਤ ਥਾਣੇ ਪਹੁੰਚੇ ਤਾਂ ਉਨ੍ਹਾਂ ਨੇ ਮਾਮਲੇ ਦੀ ਪੂਰੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ, ਪਰ ਬਾਅਦ ਵਿਚ ਉਲਟਾ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਪਰਚੇ ਦਰਜ ਕਰ ਦਿੱਤੇ ਗਏ | ਤੱਖਰ ਨੇ ਇਸ ਕਾਰਵਾਈ ਨੂੰ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ ਤੇ ਲੋਕ ਭਲਾਈ ਦੇ ਮੁੱਦਿਆਂ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਹਾਲਾਤ ਪੰਜਾਬ ਦੇ ਪੁਰਾਣੇ ਤਣਾਅ ਭਰੇ ਦੌਰ ਦੀ ਯਾਦ ਦਿਵਾਉਂਦੇ ਹਨ, ਜੋ ਕਿ ਸੂਬੇ ਦੇ ਹਿਤ ਵਿਚ ਨਹੀਂ ਹਨ | ਸੁਖਵੰਤ ਸਿੰਘ ਤੱਖਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਤੰਤਰ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਆਵਾਜ਼ ਉਠਾਉਂਦਾ ਰਹੇਗਾ ਅਤੇ ਸਿਆਸੀ ਬਦਲਾਖੋਰੀ ਦਾ ਡਟ ਕੇ ਵਿਰੋਧ ਕਰੇਗਾ |
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਸੇਵਾ ਨੇ ਆਸ਼ਰਮ ਵਿਚ ਰਾਸ਼ਨ ਸਮੱਗਰੀ ਕੀਤੀ ਭੇਟ ਅਗਲੀ ਖ਼ਬਰ ਡਡਵਿੰਡੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀਆਂ ਰਸੋਈ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।