ਬੇਗੋਵਾਲ, 2 ਜੂਨ (ਸੁਖਜਿੰਦਰ ਸਿੰਘ)-ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਵਿਚ ਕਲੱਬ ਵਲੋਂ ਰਾਸ਼ਨ ਸਮਗਰੀ ਚੱਪਲਾਂ ਤੇ ਹੋਰ ਸਮਾਨ ਭੇਂਟ ਕੀਤਾ ਗਿਆ | ਇਸ ਮੌਕੇ ਪਾਸਟ ਡਿਸਟਿ੍ਕਟ ਗਵਰਨਰ ਰਛਪਾਲ ਸਿੰਘ ਬੱਚਾਜੀਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਲਾਇਨ ਕਲੱਬ ਬੇਗੋਵਾਲ ਸੇਵਾ ਵਲੋਂ ਕੀਤਾ ਜਾਂਦਾ ਹਰ ਉਪਰਾਲਾ ਸ਼ਲਾਘਾਯੋਗ ਹੈ ਤੇ ਇਸ ਕਲੱਬ ਦੀ ਮਿਹਨਤ ਸਦਕਾ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਲਗਾ ਕੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਅੱਜ ਜੋ ਉਨ੍ਹਾਂ ਦੀ ਕਲੱਬ ਵਲੋਂ ਇਸ ਅਨਾਥ ਆਸ਼ਰਮ ਨੂੰ ਰਾਸ਼ਨ ਤੇ ਹੋਰ ਸਮੱਗਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਵਲੋਂ ਪਹਿਲਾਂ ਵੀ ਇਸ ਆਸ਼ਰਮ ਵਿਚ ਸਮੇਂ-ਸਮੇਂ 'ਤੇ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਐਮ.ਜੇ.ਐਫ. ਵਿਰਸਾ ਸਿੰਘ, ਸੁਖਦੇਵ ਰਾਜ ਜੰਗੀ, ਲਖਵੀਰ ਸਿੰਘ, ਸਿਮਰਜੀਤ ਸਿੰਘ, ਕੈਪਟਨ ਜੋਗਾ ਸਿੰਘ, ਹਰਵਿੰਦਰ ਸਿੰਘ ਪੱਪੂ ਆਦਿ ਹਾਜ਼ਰ ਸਨ |