04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ

ਅਜੀਤ ਡੈਸਕ 03-06-2026
ਕਪੂਰਥਲਾ, 2 ਜੂਨ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾ ਵਾਪਸ ਲੈਣ ਤੇ ਕਿਸਾਨਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ 11 ਵਜੇ ਤੋਂ ਲੈ ਕੇ 1 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ ਰਾਣਾ ਐਡਵੋਕੇਟ, ਕੁਲਹਿੰਦ ਕਿਸਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ, ਆਲ ਇੰਡੀਆ ਕਿਸਾਨ ਸਭਾ ਦੇ ਸਕੱਤਰ ਜਸਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਘਬੀਰ ਸਿੰਘ ਮਹਿਰਵਾਲਾ, ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਆਗੂ ਧਰਮਿੰਦਰ ਸਿੰਘ, ਬਾਬਾ ਅਜੀਤ ਸਿੰਘ ਕਾਲਰੂ, ਕੁਲਦੀਪ ਸਿੰਘ ਕੇਸਰਪੁਰ, ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ, ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਹਰਿੰਦਰ ਸਿੰਘ ਚੀਮਾ, ਟਰੇਡ ਯੂਨੀਅਨ ਆਗੂ ਕਾਮਰੇਡ ਕੇ.ਐਲ. ਕੌਸ਼ਲ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਮੁਹੰਮਦ ਯੂਨਿਸ ਅੰਸਾਰੀ ਤੇ ਸ਼ਵਿੰਦਰ ਸਿੰਘ ਬੁਟਾਰੀ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਧ ਰਹੀ ਮਹਿੰਗਾਈ ਨੂੰ ਮੁੱਖ ਰੱਖਦਿਆਂ 7 ਸਾਲਾਂ ਬਾਅਦ ਹੱਦ ਕਰਜ਼ੇ ਵਿਚ ਵਾਧਾ ਕੀਤਾ ਗਿਆ ਸੀ, ਪਰ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਦੇ ਦਬਾਅ ਹੇਠ ਆ ਕੇ ਇਹ ਵਾਧਾ ਰੱਦ ਕਰ ਦਿੱਤਾ ਗਿਆ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਰੱਦ ਕੀਤੇ ਗਏ ਨਵੇਂ ਹੱਦ ਕਰਜ਼ੇ ਨੂੰ ਬਹਾਲ ਕਰਕੇ ਕਿਸਾਨਾਂ ਨੂੰ ਫ਼ਸਲੀ ਕਰਜ਼ਾ ਤੁਰੰਤ ਮੁਹੱਈਆ ਕਰਵਾਇਆ ਜਾਵੇ, ਬਿਜਲੀ ਨਿਗਮਾਂ ਦਾ ਨਿੱਜੀਕਰਨ ਵਾਪਸ ਲਿਆ ਜਾਵੇ, ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ, ਪੰਜਾਬ ਦੇ ਖੇਤੀ ਸੰਕਟ ਨੂੰ ਹੱਲ ਕਰਨ ਲਈ ਲਾਭਕਾਰੀ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਕਿਸਾਨ ਜਥੇਬੰਦੀਆਂ ਤੋਂ ਸੁਝਾਅ ਲੈ ਕੇ ਲਾਗੂ ਕੀਤੀ ਜਾਵੇ, ਕੌਮੀ ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਵਿਚ ਸੂਬੇ ਦੀ ਆਪਣੀ ਸਿੱਖਿਆ ਨੀਤੀ ਬਣਾ ਕੇ ਸਿੱਖਿਆ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਕਰਜ਼ੇ ਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਹਰ ਤਰ੍ਹਾਂ ਦੀਆਂ ਬੈਂਕਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ | ਧਰਨੇ ਦੀ ਸਮਾਪਤੀ 'ਤੇ ਯੂਨੀਅਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂ ਜਥੇ. ਪਲਵਿੰਦਰ ਸਿੰਘ ਕਾਲਾ ਸੰਘਿਆਂ, ਡਾ. ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਭੰਡਾਲ ਬੇਟ, ਅਜੀਤ ਸਿੰਘ ਔਜਲਾ, ਅਮਰਜੀਤ ਸਿੰਘ ਢੱਪਈ, ਚੰਨ ਮੋਮੀ, ਪਿਆਰਾ ਸਿੰਘ ਭੰਡਾਲ ਦੋਨਾ, ਸਰਵਣ ਸਿੰਘ, ਕਰਮਜੀਤਪੁਰ, ਗੁਰਦੀਪ ਸਿੰਘ ਸਰਪੰਚ ਨਵਾਂ ਠੱਟਾ, ਪਿਆਰਾ ਸਿੰਘ, ਡੀ.ਟੀ.ਐਫ. ਦੇ ਆਗੂ ਤਜਿੰਦਰ ਸਿੰਘ, ਮਨਜਿੰਦਰ ਕਮਲ, ਫ਼ਕੀਰ ਮੁਹੰਮਦ, ਸ਼ਮਸ਼ੇਰ ਸਿੰਘ ਰੱਤੜਾ, ਸਵਰਨ ਸਿੰਘ ਫੱਤੂਢੀਂਗਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |


ਪਿਛਲੀ ਖ਼ਬਰ ਨਡਾਲਾ-ਬੇਗੋਵਾਲ ਰੋਡ 'ਤੇ ਮਿਆਣੀ ਅੱਡੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਕਾਂਗਰਸ ਨੇ ਨੀਟ ਪੇਪਰ ਲੀਕ ਤੇ ਸੀ.ਬੀ.ਐੱਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੱਢਿਆ ਵਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।