03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਰਕਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਮਜੀਠੀਏ 'ਤੇ ਮਾਮਲਾ ਦਰਜ ਕਰਨਾ ਮੰਦਭਾਗਾ-ਆਗੂ

ਅਜੀਤ ਡੈਸਕ 03-06-2026
ਸੁਲਤਾਨਪੁਰ ਲੋਧੀ, 2 ਜੂਨ (ਪ.ਪ.)-ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਗੁਰਜੰਟ ਸਿੰਘ ਸੰਧੂ ਤੇ ਅਵਤਾਰ ਸਿੰਘ ਮੀਰੇ ਨੇ ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬੀਆਂ ਦੇ ਹਰਮਨ ਪਿਆਰੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਆਗੂਆਂ ਨੇ ਕਿਹਾ ਨੇ ਕਿਹਾ ਕਿ ਇਹ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿਚ ਚੋਣਾਂ ਦੌਰਾਨ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਮਜੀਠੀਆ ਨਾਲੋਂ ਤੋੜਨ ਵਿਚ ਕਾਮਯਾਬ ਨਹੀਂ ਹੋਈ, ਇਸੇ ਦੀ ਰੰਜਿਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹੱਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਾਰ ਵਾਰ ਸਰਕਾਰ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਉਹ ਲਗਾਤਾਰ ਪੰਜਾਬੀਆਂ ਦੇ ਹਰਮਨ ਪਿਆਰੇ ਆਗੂ ਬਣਦੇ ਜਾ ਰਹੇ ਹਨ | ਮਜੀਠੀਆ ਨੇ ਹਮੇਸ਼ਾ ਹੀ ਪਾਰਟੀ ਵਰਕਰਾਂ ਨੂੰ ਮਾਣ ਦਿੱਤਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬੰਧੀ ਅੱਜ ਦੂਸਰੇ ਦਿਨ ਸਜੇ ਧਾਰਮਿਕ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।