ਕਪੂਰਥਲਾ, 2 ਜੂਨ (ਸਡਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਘੱਲੂਘਾਰਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ 4 ਤੋਂ 6 ਜੂਨ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਸਵੇਰੇ ਸਾਢੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਉਪਰੰਤ ਸੱਜਣ ਵਾਲੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਉਣਗੇ |