20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰਣਜੀਤ ਸਿੰਘ ਖੁਰਾਣਾ ਨੇ ਜਸਵਿੰਦਰ ਸਿੰਘ ਬਸਰਾ ਲਗਾਇਆ ਟਰਾਂਸਪੋਰਟ ਵਿੰਗ ਫਗਵਾੜਾ ਦਾ ਪ੍ਰਧਾਨ <br/>

ਅਜੀਤ ਡੈਸਕ 06-06-2026
ਫਗਵਾੜਾ, 5 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਅਤੇ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜਸਵਿੰਦਰ ਸਿੰਘ ਬਸਰਾ ਨੂੰ ਟਰਾਂਸਪੋਰਟ ਵਿੰਗ ਫਗਵਾੜਾ ਦਾ ਪ੍ਰਧਾਨ ਥਾਪਿਆ ਹੈ | ਇਸ ਦੌਰਾਨ ਜਸਵਿੰਦਰ ਸਿੰਘ ਬਸਰਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਉਪਰੰਤ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਬਸਰਾ ਪਾਰਟੀ ਦੇ ਬਹੁਤ ਹੀ ਪੁਰਾਣੇ ਟਕਸਾਲੀ ਅਤੇ ਵਫ਼ਾਦਾਰ ਆਗੂ ਹਨ | ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਇਹ ਅਹਿਮ ਜ਼ਿੰਮੇਵਾਰੀ ਸੰਭਾਲੀ ਗਈ ਹੈ | ਨਵਨਿਯੁਕਤ ਟਰਾਂਸਪੋਰਟ ਵਿੰਗ ਫਗਵਾੜਾ ਦੇ ਪ੍ਰਧਾਨ ਜਸਵਿੰਦਰ ਸਿੰਘ ਬਸਰਾ ਨੇ ਅਹਿਮ ਜ਼ਿੰਮੇਵਾਰੀ ਦੇਣ ਲਈ ਸੁਖਬੀਰ ਸਿੰਘ ਬਾਦਲ, ਸੁਖਵਿੰਦਰ ਸਿੰਘ ਛਿੰਦੀ ਅਤੇ ਰਣਜੀਤ ਸਿੰਘ ਖੁਰਾਣਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਹਰਵਿੰਦਰ ਸਿੰਘ ਵਾਲੀਆ, ਅਵਤਾਰ ਸਿੰਘ ਭੁੰਗਰਨੀ, ਸਰੂਪ ਸਿੰਘ ਖਲਵਾੜਾ, ਸੁਖਵੀਰ ਸਿੰਘ ਕਿੰਨੜਾ, ਬਲਜਿੰਦਰ ਸਿੰਘ ਠੇਕੇਦਾਰ, ਬਹਾਦੁਰ ਸਿੰਘ ਸੰਗਤਪੁਰ, ਬਲਜੀਤ ਸਿੰਘ ਵਾਲੀਆ, ਡਾ. ਵਸੀਮ ਅਹਿਮਦ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਸ਼ਿੰਗਾਰਾ ਸਿੰਘ ਫਰੈਂਡਜ਼ ਕਾਲੋਨੀ, ਝਿਰਮਲ ਸਿੰਘ ਭਿੰਡਰ, ਗੁਰਮੁਖ ਸਿੰਘ ਚਾਨਾ, ਰਣਜੀਤ ਸਿੰਘ ਸੰਧਲ, ਜਸਵਿੰਦਰ ਸਿੰਘ ਭਗਤਪੁਰਾ, ਪਰਮਜੀਤ ਸਿੰਘ ਆਜ਼ਾਦ, ਤਜਿੰਦਰ ਸਿੰਘ ਬਸਰਾ ਅਤੇ ਹੋਰ ਆਗੂ |

ਪਿਛਲੀ ਖ਼ਬਰ ਪਲਾਹੀ ਵਿਖੇ ਪੌਦੇ ਲਗਾਏ <br/> ਅਗਲੀ ਖ਼ਬਰ ਘਰ ਵਿਚ ਪਈ ਗਲਤ ਦਵਾਈ ਖਾਣ ਕਾਰਨ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।