19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

ਅਜੀਤ ਡੈਸਕ 06-06-2026
ਫਗਵਾੜਾ, 5 ਜੂਨ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਦੇ ਐਨਐਸਐਸ ਯੂਨਿਟ ਵਲੋਂ ਵਿਸ਼ਵ ਵਾਤਾਵਰਨ ਦਿਵਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਕਾਲਜ ਕੈਂਪਸ 'ਚ ਵਿਦਿਆਰਥੀਆਂ ਵਲੋਂ ਬੂਟੇ ਲਗਾਏ ਗਏ | ਪਿ੍ੰ. ਡਾ. ਸੁਰਿੰਦਰਜੀਤ ਕੌਰ ਨੇ ਵਾਤਾਵਰਨ ਦੀ ਦਿਨ-ਬ-ਦਿਨ ਗਿਰਾਵਟ ਬਾਰੇ ਚਿੰਤਾ ਜਾਹਿਰ ਕਰਦੇ ਹੋਏ ਵਾਤਾਵਰਨ ਸਿੱਖਿਆ ਦੇਣ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਕਿ ਸਮਾਜ ਨੂੰ ਵਿਸ਼ੇਸ਼ ਤੌਰ 'ਤੇ ਹਰ ਉਮਰ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਕੀਤਾ ਜਾਵੇ | ਇਸ ਮੌਕੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੱਤੀ ਤੇ ਕਿਹਾ ਕਿ ਸਾਰਾ ਵਿਸ਼ਵ ਕਈ ਤਰ੍ਹਾਂ ਦੀਆਂ ਵਾਤਾਵਰਨਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਨ ਲਈ ਵੱਧ ਤੋਂ ਵੱਧ ਪ੍ਰੋਗਰਾਮ ਬਣਾਏ ਜਾਣ |


ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਸੰਤ ਸੀਚੇਵਾਲ ਦਾ ਖਿਡਾਰੀਆਂ ਨੂੰ ਤੋਹਫ਼ਾ <br/> ਅਗਲੀ ਖ਼ਬਰ ਨੈਸ਼ਨਲ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਫਗਵਾੜਾ ਦੀਆਂ ਦੋ ਬੱਚੀਆਂ ਨੇ ਜਿੱਤੇ ਕਾਂਸੀ ਦੇ ਤਗਮੇ •ਖਿਡਾਰੀਆਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।