06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਵਪਾਰ ਮੰਡਲ ਦੇ ਆਗੂਆਂ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 13-06-2026

ਕਪੂਰਥਲਾ, 12 ਜੂਨ (ਸਡਾਨਾ)-ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਵਪਾਰ ਮੰਡਲ ਦਾ ਮੁੱਖ ਉਦੇਸ਼ ਹੈ | ਇਸੇ ਤਹਿਤ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਯਸ਼ ਮਹਾਜਨ ਤੇ ਸੀਨੀਅਰ ਉਪ ਪ੍ਰਧਾਨ ਨਵੀਨ �ਬਰਾਏ ਵਲੋਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨਾਲ ਮੁਲਾਕਾਤ ਕਰਕੇ ਵੱਖ-ਵੱਖ ਮਸਲਿਆਂ ‘ਤੇ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਵਾਪਰੀਆਂ ਦੀ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਪਾਰ ਮੰਡਲ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਸੀ ਤੇ ਉਸ ਸਮੇਂ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਲਿਖਤੀ ਤੌਰ ‘ਤੇ ਦੇਣ ਦੀ ਗੱਲ ਕਹੀ ਸੀ ਜਿਸ ਤਹਿਤ ਅੱਜ ਵਪਾਰੀਆਂ ਨਾਲ ਗੱਲਬਾਤ ਉਪਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਡੀ.ਸੀ. ਨੂੰ ਦਿੱਤਾ ਗਿਆ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਹ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰਨ ਯਤਨ ਕਰਨਗੇ ਤੇ ਸਬੰਧਿਤ ਵਿਭਾਗਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਜਾਵੇਗਾ | ਮੰਗ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਪੰਜਾਬ ਵਿਚ ਨਗਰ ਨਿਗਮ ਕਪੂਰਥਲਾ ਅੰਦਰ ਹੀ ਦੁਕਾਨਦਾਰਾਂ ‘ਤੇ ਟਰੇਡ ਟੈਕਸ ਲਗਾਇਆ ਜਾ ਰਿਹਾ ਹੈ, ਜਿਸਨੂੰ ਬੰਦ ਕਰਵਾਇਆ ਜਾਵੇ ਤੇ ਨਗਰ ਨਿਗਮ ਵਲੋਂ ਬਾਜ਼ਾਰਾਂ ਵਿਚ ਸਫ਼ਾਈ ਦੀ ਵਿਵਸਥਾ ਨੂੰ ਲਾਗੂ ਕਰਵਾਇਆ ਜਾਵੇ | ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਨੂੰ ਸ਼ਿਕਾਇਤ ਨਿਵਾਰਣ ਕਮੇਟੀ ਅਤੇ ਟਰੈਫ਼ਿਕ ਐਡਵਾਈਜ਼ਰੀ ਕਮੇਟੀ ਵਿਚ ਵੀ ਨੁਮਾਇੰਦਗੀ ਦਿੱਤੀ ਜਾਵੇ ਤਾਂ ਜੋ ਉਹ ਵਪਾਰੀਆਂ ਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਸ਼ਾਸਨ ਤੱਕ ਪਹੁੰਚਾ ਸਕਣ |

ਪਿਛਲੀ ਖ਼ਬਰ ਗਊਸ਼ਾਲਾ ਦੇ ਦੁਕਾਨਦਾਰਾਂ ਨੇ ਪਾਣੀ ਦੀ ਸਮੱਸਿਆ ਵਿਧਾਇਕ ਧਾਲੀਵਾਲ ਨੂੰ ਦੱਸੀ ਅਗਲੀ ਖ਼ਬਰ ਭਾਜਪਾ ਆਗੂ ਸਤਨਾਮ ਬਿੱਟਾ ਵਲੋਂ ਅਸ਼ੋਕ ਮਿੱਤਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।