30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਬੇਰੁਜ਼ਗਾਰ ਲਾਈਨਮੈਨਾਂ ’ਤੇ ਤਸ਼ੱਦਦ ਕਰਨ ਵਾਲੇ ਡੀ.ਐੱਸ.ਪੀ. ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਅੰਸਾਰੀ, ਚੰਦੀ, ਬਾਗੜੀਆ

ਅਜੀਤ ਡੈਸਕ 15-06-2026


ਕਪੂਰਥਲਾ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੈਨਸ਼ਨ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਸਰਕਲ ਕਪੂਰਥਲਾ ਦੀ ਮੀਟਿੰਗ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਲਾਈਨਮੈਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਹੰਮਦ ਯੂਨਿਸ ਅੰਸਾਰੀ, ਸਰਕਲ ਸਕੱਤਰ ਪਿਆਰਾ ਸਿੰਘ ਚੰਦੀ ਤੇ ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ ਬਾਗੜੀਆ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ‘ਤੇ ਡਾਂਗਾ ਵਰ੍ਹਾ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਰੁਜ਼ਗਾਰ ਲਾਈਨਮੈਨਾਂ ‘ਤੇ ਤਸ਼ੱਦਦ ਢਾਹੁਣ ਵਾਲੇ ਡੀ.ਐਸ.ਪੀ. ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ ਕੀਤੇ ਜਾਣ ਤੋਂ ਟਾਲਾ ਵੱਟ ਰਹੀ ਹੈ | ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਡੀ.ਏ. ਦੀ 18 ਪ੍ਰਤੀਸ਼ਤ ਬਣਦੀ ਅਦਾਇਗੀ ਤੁਰੰਤ ਕੀਤੀ ਜਾਵੇ, ਪੈਨਸ਼ਨਰਾਂ ਨੂੰ 2.50 ਦੇ ਪੇ ਸਕੇਲ ਨਾਲ ਸੋਧੀ ਹੋਈ ਪੈਨਸ਼ਨ ਦੇਣ ਤੋਂ ਇਲਾਵਾ ਜਜੀਆ ਟੈਕਸ ਬੰਦ ਕੀਤਾ ਜਾਵੇ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਐਸੋਸੀਏਸ਼ਨ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਤੇ ਡੀ.ਐਸ.ਪੀ. ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ 17 ਜੂਨ ਨੂੰ ਜਲੰਧਰ ਵਿਚ ਇਕ ਵੱਡੀ ਕਨਵੈੱਨਸ਼ਨ ਕੀਤੀ ਜਾਵੇਗੀ ਤੇ ਬਾਅਦ ਵਿਚ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾ� ਕਰਕੇ ਉੱਥੇ ਘੜੇ ਭੰਨੇ ਜਾਣਗੇ | ਮੀਟਿੰਗ ਵਿਚ ਸਰੂਪ ਸਿੰਘ ਰਾਣਾ, ਗੁਰਬਚਨ ਚੰਦ, ਰੇਸ਼ਮ ਲਾਲ ਮਾਨ, ਹਰਪਾਲ ਸਿੰਘ, ਸਵਿੰਦਰ ਸਿੰਘ ਬੁਟਾਰੀ, ਕਿਸ਼ਨ ਗੋਪਾਲ ਗੱਟੀ, ਗੁਰਨਾਮ ਸਿੰਘ �ਜਲਾ, ਬਲਦੇਵ ਰਾਜ, ਜਸਵੰਤ ਰਾਏ, ਮੋਹਣ ਲਾਲ, ਅਮਰ ਸਿੰਘ, ਹਿੰਦ ਭੂਸ਼ਨ, ਸੰਤੋਖ ਸਿੰਘ ਨਾਹਲ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

 

ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅੱਜ ਜਗਰਾਉਂ ਆਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।