30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 15-06-2026


ਭੁਲੱਥ, 14 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਤਿੰਨ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ, ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਐੱਸ.ਆਈ. ਮਨਿੰਦਰਜੀਤ ਸਿੰਘ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਸਥਿਤ ਸਨ, ਤਾਂ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਤਿੰਨ ਨੌਜਵਾਨ ਸ਼ਰੇਆਮ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਨਜ਼ਦੀਕ ਭਗਵਾਨਪੁਰ ਰੋਡ ‘ਤੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਦੋਂ ਐੱਸ.ਆਈ. ਮਨਿੰਦਰਜੀਤ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ‘ਤੇ ਰੇਡ ਕੀਤਾ ਗਿਆ ਤਾਂ ਤਿੰਨ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਹਿਮਾਂਸ਼ੂ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਰਵਿਦਾਸ ਕਲੋਨੀ, ਰਾਮਾ ਮੰਡੀ ਥਾਣਾ ਰਾਮਾ ਮੰਡੀ ਜ਼ਿਲ੍ਹਾ ਜਲੰਧਰ ਸੀ.ਪੀ., ਦੂਜੇ ਨੇ ਆਪਣਾ ਨਾਂਅ ਵਰਿੰਦਰ ਕੁਮਾਰ ਉਰਫ ਬੰਟੀ ਪੁੱਤਰ ਸਤਨਾਮ ਚੰਦ ਵਾਸੀ ਪਿੰਡ ਕੰਗਣੀਵਾਲ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਤੀਸਰੇ ਨੇ ਆਪਣਾ ਨਾਂਅ ਜਤਿੰਦਰ ਕੁਮਾਰ ਉਰਫ ਲੱਕੀ ਪੁੱਤਰ ਲਖਵੀਰ ਕੁਮਾਰ ਵਾਸੀ ਪਿੰਡ ਸੁੱਚੀ ਥਾਣਾ ਰਾਮਾ ਮੰਡੀ ਜ਼ਿਲ੍ਹਾ ਜਲੰਧਰ ਸੀ.ਪੀ. ਦੱਸਿਆ, ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |

 

ਪਿਛਲੀ ਖ਼ਬਰ ਟਰਾਲੀ ਪੈਰ ’ਤੇ ਡਿਗਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ ’ਤੇ ਤਸ਼ੱਦਦ ਕਰਨ ਵਾਲੇ ਡੀ.ਐੱਸ.ਪੀ. ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਅੰਸਾਰੀ, ਚੰਦੀ, ਬਾਗੜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।