07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕਿਸਾਨ ਵੀਰ ਖੇਤਾਂ ਨਾਲ ਲਗਦੀਆਂ ਸੜਕਾਂ ਦੇ ਬਰਮਾਂ ’ਤੇ ਮਿੱਟੀ ਜ਼ਰੂਰ ਪਾਉਣ-ਐੱਸ.ਡੀ.ਐੱਮ

ਅਜੀਤ ਡੈਸਕ 19-06-2026
ਭੁਲੱਥ, 18 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਐੱਸ.ਡੀ.ਐੱਮ. ਰੁਪਿੰਦਰ ਪਾਲ ਸਿੰਘ ਨੇ ਸਮੂਹ ਪਟਵਾਰ ਯੂਨੀਅਨ ਦੇ ਮੈਂਬਰਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਪਟਵਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਸਬੰਧਤ ਗ੍ਰਾਮ ਪੰਚਾਇਤਾਂ ਤੇ ਨੰਬਰਦਾਰਾਂ ਨਾਲ ਸੰਪਰਕ ਕਰਨ ਤਾਂ ਜੋ ਮੁੱਖ ਸੜਕਾਂ ਤੇ ਲਿੰਕ ਸੜਕਾਂ ਦੇ ਕਿਨਾਰੇ ਤੇ ਜੋ ਬਰਮ ਖਾਲੀ ਪਏ ਹਨ ਉਨ੍ਹਾਂ ਤੇ ਤੁਰੰਤ ਮਿੱਟੀ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਹਰ ਰੋਜ਼ ਸੜਕਾਂ ‘ਤੇ ਅਨੇਕਾਂ ਹਾਦਸੇ ਵਾਪਰਦੇ ਹਨ ਜੇਕਰ ਬਰਮ ਹੋਣ ਤਾਂ ਕਈ ਹਾਦਸਿਆਂ ਦਾ ਟਾਲਾ ਵੀ ਹੋ ਸਕਦਾ ਹੈ | ਉਨ੍ਹਾਂ ਸਮੂਹ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਝੋਨਾ ਲੱਗਣ ਤੋਂ ਪਹਿਲਾਂ ਬਰਮਾਂ ‘ਤੇ ਮਿੱਟੀ ਜ਼ਰੂਰ ਲਗਾਈ ਜਾਵੇ | ਇਸ ਮੌਕੇ ਪੰਕਜ ਕੁਮਾਰ, ਮਨਪ੍ਰੀਤ ਸਿੰਘ, ਅੰਮਿ੍ਤ ਪਾਲ ਸਿੰਘ, ਲਖਵੀਰ ਸਿੰਘ, ਲਖਵੀਰ ਸਿੰਘ, ਰਾਜਪਾਲ ਸਿੰਘ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ’ਚ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।