06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬੰਗਾ ਰੋਡ ਮਾਰਕਿਟ ਐਸੋਸੀਏਸ਼ਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਛਬੀਲ ਲਗਾਈ

ਅਜੀਤ ਡੈਸਕ 19-06-2026
ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ)-ਬੰਗਾ ਰੋਡ ਮਾਰਕਿਟ ਐਸੋਸੀਏਸ਼ਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਗੁਰੂ ਨਾਨਕ ਮਾਰਕਿਟ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਰਦਾਸ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਬੰਗਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਤਰਨਜੀਤ ਸਿੰਘ (ਰਿੰਪੀ) ਕਿੰਨੜਾ ਨੇ ਕਿਹਾ ਅੱਜ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਜਿੱਥੇ ਸਭ ਸੰਗਤਾਂ ਸ਼ਰਧਾ ਦੇ ਫ਼ੁਲ ਭੇਂਟ ਕਰ ਰਹੀਆਂ ਹਨ | ਉੱਥੇ ਬੰਗਾ ਰੋਡ ਦੇ ਸਮੂਹ ਦੁਕਾਨਦਾਰਾਂ ਵੱਲੋਂ ਵੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਉਹਨਾ ਕਿਹਾ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਧਿਆਤਮਿਕਤਾ ਦੀ ਸੱਤਾ ਨਾਲ ਟੱਕਰ ਦਾ ਪ੍ਰਤੀਕ ਹੈ | ਇਸ ਮੌਕੇ ਆਪ ਦੇ ਹਲਕਾ ਇੰਚਾਰਜ ਡਾ: ਰਾਜ ਕੁਮਾਰ ਚੱਬੇਵਾਲ, ਐਡੀਸ਼ਨਲ ਡਿਪਟੀ ਕਮਿਸ਼ਨਰ ਫਗਵਾੜਾ ਰਣਦੀਪ ਸਿੰਘ ਹੀਰ, ਐਸਡੀਐਮ ਡਾ: ਨਵਜੋਤ ਸ਼ਰਮਾ, ਮੇਅਰ ਰਾਮਪਾਲ ਉੱਪਲ, ਦਵਿੰਦਰ ਕੁਲਥਮ, ਰਾਕੇਸ਼ ਬਾਘਾ ਪ੍ਰਧਾਨ, ਚੇਤਨ ਬਜਾਜ, ਸਰਬਜੀਤ ਕੰਢਾ , ਡਾ: ਮਨਦੀਪ ਸਿੰਘ, ਨਰਿੰਦਰ ਬਜਾਜ, ਅਮਿਤ ਤ੍ਰੇਹਨ, ਨਿਧੀ ਵਾਲੀਆ, ਇਸ਼ਾਨ ਪਸਰੀਚਾ , ਚੇਤਨ ਸ਼ਰਮਾ, ਐਡਵੋਕੇਟ ਰੁਪਿੰਦਰ ਕੌਰ, ਨਿਰਮਲ ਕੁਮਾਰ, ਰਾਜਨਪਾਲ ਘੁੱਲਾ, ਹਰਮਿੰਦਰ ਸਿੰਘ ਬਸਰਾ, ਮੰਗਾ ਭੋਗਲ, ਵਿਕਾਸ ਚੌਧਰੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 498ਵੇਂ ਜੋਤੀ ਜੋਤ ਦਿਵਸ ਨੂੰ ਸਮਰਪਿਤ ਆਰ. ਸੀ. ਐਫ਼. ਵਿਖੇ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।