06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸਾਹਿਬ ਮੁਹੱਬਤ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ 12ਵੀਂ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਦਾ ਸਨਮਾਨ

ਅਜੀਤ ਡੈਸਕ 19-06-2026
ਕਪੂਰਥਲਾ, 18 ਜੂਨ (ਵਿ.ਪ੍ਰ.)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿਚ 12ਵੀਂ ਦੀ ਪ੍ਰੀਖਿਆ ਵਿਚ 97 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਸੁਮਨਪ੍ਰੀਤ ਕੌਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਕਰਨੈਲ ਸਿੰਘ, ਗੁਰਦੇਵ ਸਿੰਘ ਤੇ ਮਾਸਟਰ ਜਸਬੀਰ ਸਿੰਘ ਸੰਧੂ (ਆਰਟਿਸਟ) ਨੇ ਸਨਮਾਨਿਤ ਕੀਤਾ | ਉਨ੍ਹਾਂ ਸੁਮਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਹਰਵਿੰਦਰ ਸਿੰਘ, ਕਿਰਪਾਲ ਸਿੰਘ, ਰਜਿੰਦਰ ਸਿੰਘ ਬੱਟੂ, ਦਵਿੰਦਰ ਸਿੰਘ, ਗ੍ਰੰਥੀ ਸਿੰਘ ਦਿਲਬਾਗ ਸਿੰਘ, ਗੌਰਵ ਕੰਡਾ, ਕੁਲਵਿੰਦਰ ਕੌਰ, ਜੋਗਿੰਦਰ ਕੌਰ, ਹਰਦੀਪ ਕੌਰ, ਗੁਰਬਖ਼ਸ਼ ਕੌਰ, ਪਰਮਿੰਦਰ ਕੌਰ, ਬਲਬੀਰ ਕੌਰ, ਮਨਜੀਤ ਕੌਰ, ਸਵਰਨ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 498ਵੇਂ ਜੋਤੀ ਜੋਤ ਦਿਵਸ ਨੂੰ ਸਮਰਪਿਤ ਆਰ. ਸੀ. ਐਫ਼. ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।