20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਦੋ ਮੋਟਰਸਾਈਕਲ ਗੰਭੀਰ ਰੂਪ ਵਿਚ ਜ਼ਖ਼ਮੀ

ਅਜੀਤ ਡੈਸਕ 21-06-2026
ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.�. ਅਮਨਦੀਪ ਨਾਹਰ ਨੇ ਦੱਸਿਆ ਕਿ ਮੁਨੀਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨਰੋਤਮ ਵਿਹਾਰ ਜੋ ਜਮੈਟੋ ਵਿਚ ਕੰਮ ਕਰਦਾ ਹੈ ਅਤੇ ਬੀਤੀ ਦੇਰ ਰਾਤ ਉਹ ਸਮਾਨ ਦੀ ਡਲਿਵਰੀ ਦੇ ਕੇ ਪੀਰ ਚੌਧਰੀ ਰੋਡ ਤੋਂ ਵਾਪਸ ਆ ਰਿਹਾ ਸੀ ਅਤੇ ਦੂਜਾ ਨੌਜਵਾਨ ਸ਼ੈਲੀ ਵਾਸੀ ਰਾਮਾ ਮੰਡੀ ਜਲੰਧਰ ਜੋ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਲੰਧਰ ਵੱਲ ਨੂੰ ਜਾ ਰਿਹਾ ਸੀ, ਜਿਨ੍ਹਾਂ ਨੂੰ ਪੀਰ ਚੌਧਰੀ ਰੋਡ ‘ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਹਾਸ਼ੀਏ ‘ਤੇ ਬੈਠੇ ਲੋਕ ਕਦੀ ਵੀ ਸਰਕਾਰਾਂ ਨੂੰ ਬਦਲ ਸਕਦੇ ਹਨ, ਮਨਰੇਗਾ ਕਾਮਿਆਂ ਦੀ ਹੜਤਾਲ ਦੀ ਹਮਾਇਤ-ਮਨੀ, ਫੌਜੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਕ ’ਚ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜ ਕੇ ਕੀਤੀ ਨਾਅਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।