20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ

ਅਜੀਤ ਡੈਸਕ 21-06-2026
ਕਪੂਰਥਲਾ, 20 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀ ਸੰਗਤਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਗੁਰਪੁਰਬ ਸਬੰਧੀ ਸਮਾਗਮ ਹੋਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾਂ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਸਾਰੰਗ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਤੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਰਾਗੀ ਜਥਿਆਂ ਨੂੰ ਸਿਰੋਪਾ� ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਇੰਚਾਰਜ ਭਾਈ ਮੋਹਕਮ ਸਿੰਘ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਕੁਲਵਿੰਦਰ ਸਿੰਘ, ਰਸ਼ਪਾਲ ਸਿੰਘ, ਜਸਪਾਲ ਸਿੰਘ ਖੁਰਾਣਾ, ਹਰਭਜਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਦਵਿੰਦਰ ਸਿੰਘ ਦੇਵ, ਸੁਖਰਾਜ ਸਿੰਘ, ਯੋਧ ਸਿੰਘ, ਹਰਦਿਆਲ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ, ਪਰਵਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਬੋਹੜ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਯਾਦਵਿੰਦਰ ਸਿੰਘ, ਨਿਰਮਲ ਸਿੰਘ, ਭਾਈ ਸ਼ੇਰ ਸਿੰਘ, ਰਾਜਵਿੰਦਰ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਕਾਦੂਪੁਰ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਾਦੂਪੁਰ ਕਰਤਾਰਪੁਰ ਰੋਡ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਸੰਗਤਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ ਪੈਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਦੀ ਕਥਾ ਵਿਚਾਰ ਸਾਂਝੀ ਕੀਤੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਗੁਰੂ ਹਨ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਾਨੂੰ ਨਿਮਰਤਾ ਦਾ ਸੰਦੇਸ਼ ਦਿੱਤਾ | ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਕਥਾਵਾਚਕ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਭਾਈ ਗੁਰਮੀਤ ਸਿੰਘ, ਗੁਰਮੇਜ ਸਿੰਘ, ਜਸਪਾਲ ਸਿੰਘ, ਜਸਬੀਰ ਸਿੰਘ ਖ਼ਾਲਸਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਰਜੀਤ ਸਿੰਘ, ਰਾਜਬੀਰ ਸਿੰਘ, ਨਿਹਾਲ ਸਿੰਘ, ਹਰਵਿੰਦਰ ਸਿੰਘ, ਮਨਜਿੰਦਰ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਲਾ ਸੰਘਿਆਂ ਦੇ ਮੁੱਖ ਚੌਕ ਵਿਖੇ ਟਰਾਲੇ ਨੇ ਸਕਾਰਪੀਓ ਗੱਡੀ ਨੂੰ ਸਾਈਡ ਮਾਰੀ ਅਗਲੀ ਖ਼ਬਰ ਹਰ ਦਿਨ ਸਾਨੂੰ ਪਿਤਾ ਦੇ ਯੋਗਦਾਨ ਨੂੰ ਯਾਦ ਕਰਕੇ ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।