20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਗੁਰਦੁਆਰਾ ਬਉਲੀ ਸਾਹਿਬ ਡੱਲਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅਜੀਤ ਡੈਸਕ 21-06-2026
ਡਡਵਿੰਡੀ, 20 ਜੂਨ (ਦਿਲਬਾਗ ਸਿੰਘ ਝੰਡ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਬਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਨਾਲ ਹੋਈ, ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਸੁਨਹਿਰੀ ਅਧਿਆਇ ਹੈ, ਜੋ ਸਾਨੂੰ ਹਰ ਹਾਲਤ ਵਿੱਚ ਸਬਰ, ਨਿਮਰਤਾ ਅਤੇ ਪ੍ਰਮਾਤਮਾ ਦੀ ਰਜ਼ਾ ਵਿੱਚ ਰਹਿਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸੱਚ ਦੀ ਜਿੱਤ ਦਾ ਪ੍ਰਤੀਕ ਦੱਸਿਆ | ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਵਿਰਕ, ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਮੈਨੇਜਰ ਗੁਰਪ੍ਰੀਤ ਸਿੰਘ ਅਤੇ ਸਟੋਰ ਕੀਪਰ ਕੁਲਬੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਆਈ.ਆਰ ਵਿਚ ਕੰਮ ਕਰ ਰਹੇ ਬੀ.ਐਲ.�ਓਜ਼ ਨੂੰ ਵੱਖਰਾ ਮਿਹਨਤਾਨਾ ਦਿੱਤਾ ਜਾਵੇ- ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਕਾਲਾ ਸੰਘਿਆਂ ਦੇ ਮੁੱਖ ਚੌਕ ਵਿਖੇ ਟਰਾਲੇ ਨੇ ਸਕਾਰਪੀਓ ਗੱਡੀ ਨੂੰ ਸਾਈਡ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।