22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਿਹਤ ਵਿਭਾਗ ਵਲੋਂ 3 ਜੁਲਾਈ ਤੱਕ ਘਰ-ਘਰ ਜਾ ਕੀਤਾ ਜਾਵੇਗਾ ਡੇਂਗੂ ਸੰਬੰਧੀ ਜਾਗਰੂਕ-ਡਾ. ਪ੍ਰੇਮ ਕੁਮਾਰ

ਅਜੀਤ ਡੈਸਕ 21-06-2026
ਢਿਲਵਾਂ, 20 ਜੂਨ (ਗੋਬਿੰਦ ਸੁਖੀਜਾ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ | ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 3 ਜੁਲਾਈ ਤੱਕ ਘਰ-ਘਰ ਜਾ ਕੇ ਆਮ ਲੋਕਾਂ ਨੂੰ ਡੇਂਗੂ ਲਾਰਵਾ ਨਸ਼ਟ ਅਤੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਡੇਂਗੂ ਲਾਰਵਾ ਕਿ ਹੁੰਦਾ ਹੈ, ਉਸ ਨੂੰ ਕਿਵੇਂ ਨਸ਼ਟ ਕਰਨਾ ਹੈ, ਡੇਂਗੂ ਬੁਖ਼ਾਰ ਦੇ ਲੱਛਣਾਂ ਅਤੇ ਯੋਗ ਇਲਾਜ ਆਦਿ ਸਬੰਧੀ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਦੀ ਟੀਮ ਵਿਚ ਸਿਹਤ ਸੁਪਰਵਾਈਜ਼ਰ ਮੇਲ-ਫੀਮੇਲ , ਸਮੂਹ ਐਮ.ਪੀ.ਐਚ.ਡਬਲਯੂ ਮੇਲ-ਫੀਮੇਲ ਅਤੇ ਆਸ਼ਾ ਵਰਕਰਾਂ ਸ਼ਾਮਲ ਸਨ | ਡੇਂਗੂ ਰੋਕਥਾਮ ਟੀਮ ਵਿਚ ਐਸ.ਆਈ ਸਰਬਜੀਤ ਸਿੰਘ, ਪ੍ਰਗਟ ਸਿੰਘ, ਜਸਵਿੰਦਰ ਸਿੰਘ ਅਤੇ ਐਮ.ਪੀ.ਐਚ.ਡਬਲਿ� ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ, ਐਲ.ਐਚ.ਵੀ ਗੁਰਸ਼ਰਨਜੀਤ ਕੌਰ, ਮੋਹਨਜੀਤ ਕੌਰ, ਏ.ਐਨ.ਐਮ, ਸੁਨੀਤਾ ਵਿਰਲੀ, ਲਖਵਿੰਦਰ ਕੌਰ ਅਤੇ ਆਸ਼ਾ ਵਰਕਰਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਮਾਨਦਾਰੀ ਦੀ ਮਿਸਾਲ ਬਣੇ ਗੁਰਦੇਵ ਸਿੰਘ ਮੁਲਤਾਨੀ, ਪੈਸਿਆਂ ਨਾਲ ਭਰਿਆ ਲੱਭਿਆ ਪਰਸ ਅਸਲ ਮਾਲਕ ਨੂੰ ਸੌਂਪਿਆ ਅਗਲੀ ਖ਼ਬਰ ਐੱਸ.ਆਈ.ਆਰ ਵਿਚ ਕੰਮ ਕਰ ਰਹੇ ਬੀ.ਐਲ.�ਓਜ਼ ਨੂੰ ਵੱਖਰਾ ਮਿਹਨਤਾਨਾ ਦਿੱਤਾ ਜਾਵੇ- ਅਧਿਆਪਕ ਦਲ ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।