22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਕਿਸਾਨਾਂ ਦਾ ਭਰੋਸਾ ਜਿੱਤਣ ’ਚ ਨਾਕਾਮ ਰਹੀ-ਧਾਲੀਵਾਲ

ਅਜੀਤ ਡੈਸਕ 21-06-2026
ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)- ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਦੌਰੇ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਆਗੂਆਂ ਦੇ ਭਾਸ਼ਣ ਨਹੀਂ, ਸਗੋਂ ਜੁਆਬ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਆ ਕੇ ਸਿਆਸੀ ਬਿਆਨ ਦੇਣ ਤੋਂ ਪਹਿਲਾਂ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ 12 ਸਾਲਾਂ ‘ਚ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਉਦਯੋਗਪਤੀਆਂ ਤੇ ਸਰਹੱਦੀ ਖੇਤਰਾਂ ਦੇ ਲੋਕਾਂ ਲਈ ਕੀ ਕੀਤਾ ਹੈ | ਜਨਤਾ ਭਾਜਪਾ ਤੋਂ ਆਪਣੇ ਵਾਅਦਿਆਂ ਤੇ ਨੀਤੀਆਂ ਲਈ ਜਵਾਬਦੇਹੀ ਚਾਹੁੰਦੀ ਹੈ, ਤੇ ਉਹ ਆਉਣ ਵਾਲੇ ਦਿਨਾਂ ‘ਚ ਸਵਾਲ ਕਰਨਗੇ | ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਕਿਸਾਨ ਵਧਦੀਆਂ ਲਾਗਤਾਂ, ਕਰਜ਼ੇ ਤੇ ਫ਼ਸਲਾਂ ਦੀਆਂ ਨਾ ਕਾਫ਼ੀ ਕੀਮਤਾਂ ਨਾਲ ਜੂਝ ਰਹੇ ਹਨ | ਤਿੰਨ ਸਖ਼ਤ ਖੇਤੀਬਾੜੀ ਕਾਨੂੰਨਾਂ ਰਾਹੀਂ ਆਪਣੀਆਂ ਨੀਤੀਆਂ ਕਿਸਾਨਾਂ ‘ਤੇ ਥੋਪਣ ਦੀ ਕੋਸ਼ਿਸ਼ ਕਰਨ ਵਾਲੀ ਭਾਜਪਾ ਅਜੇ ਵੀ ਕਿਸਾਨਾਂ ਦਾ ਵਿਸ਼ਵਾਸ ਬਹਾਲ ਕਰਨ ਵਿਚ ਅਸਫ਼ਲ ਰਹੀ ਹੈ |
ਪਿਛਲੀ ਖ਼ਬਰ ਗੁਆਂਢੀਆਂ ਨਾਲ ਬੱਚਿਆਂ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਜ਼ਖ਼ਮੀ ਅਗਲੀ ਖ਼ਬਰ ਇਹ ਕਿਹੋ ਜਿਹੀ ਲੋਕ ਮਿਲਣੀ, ਜਿੱਥੇ ਲੋਕਾਂ ਦੀ ਕੋਈ ਗੱਲ ਨਾ ਸੁਣੀ ਤੇ ਆਪਣੀ ਕਹਿ ਕੇ ਤੁਰਦੇ ਬਣੇ ਮੁੱਖ ਮੰਤਰੀ-ਸੁਖਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।