22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਗੁਆਂਢੀਆਂ ਨਾਲ ਬੱਚਿਆਂ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਜ਼ਖ਼ਮੀ

ਅਜੀਤ ਡੈਸਕ 21-06-2026
ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਖੋਲੇ ਵਿਖੇ ਦੋ ਧਿਰਾਂ ਦੀ ਲੜ੍ਹਾਈ ਵਿਚ ਇਕ �ਰਤ ਸਮੇਤ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਮਲ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਗਿਆ ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਸੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਮੈਂ ਅਤੇ ਮੇਰਾ ਪਤੀ ਬਖਵਿੰਦਰ ਸਿੰਘ ਅਤੇ ਮੇਰਾ ਦਿਉਰ ਜਿੰਦਰ ਸਿੰਘ ਵਾਸੀ ਲੱਖਣ ਖੋਲੇ ਵੀ ਜ਼ਖਮੀ ਹੋ ਗਏ | ਦੂਜੀ ਧਿਰ ਦੇ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਖਵਿੰਦਰ ਸਿੰਘ ਅਤੇ ਜਿੰਦਰ ਸਿੰਘ ਉਨ੍ਹਾਂ ਦਾ ਝਗੜਾ ਹੋ ਗਿਆ ਸੀ, ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਿਜੇ ਵਲੋਂ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਧਿਰਾਂ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਕਿਸਾਨਾਂ ਦਾ ਭਰੋਸਾ ਜਿੱਤਣ ’ਚ ਨਾਕਾਮ ਰਹੀ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।