22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 21-06-2026
ਭੁਲੱਥ, 20 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਤਿੰਨ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਐਸ ਆਈ ਮਨਿੰਦਰਜੀਤ ਸਿੰਘ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਤਿੰਨ ਨੌਜਵਾਨ ਸ਼ਰੇਆਮ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਨਜ਼ਦੀਕ ਭਗਵਾਨਪੁਰ ਰੋਡ ‘ਤੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਦੋਂ ਐਸ.ਆਈ. ਮਨਿੰਦਰਜੀਤ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ ਤਾਂ ਤਿੰਨ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਂਅ ਬਲਵਿੰਦਰ ਪੁੱਤਰ ਲਾਖੀ ਰਾਮ, ਸਾਬੀ ਪੁੱਤਰ ਜੀਤ ਲਾਲ ਵਾਸੀ ਵਾਸੀਆਨ ਮੁਹੱਲਾ ਬਲਜੋਤ ਨਗਰ, ਕਰਤਾਰਪੁਰ ਤੇ ਤੀਸਰੇ ਨੇ ਆਪਣਾ ਨਾਂਅ ਭੁਪਿੰਦਰ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਜਲੰਧਰ ਦੱਸਿਆ, ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਦਿਵਿਆਂਗ ਵਰਗ ਦੇ ਯੂ.ਡੀ.ਆਈ.ਡੀ. ਕਾਰਡ ਦਰੁਸਤ ਕਰਨ ਸਬੰਧੀ ਕੈਂਪ ਆਯੋਜਿਤ ਕਰਨ ’ਤੇ ਧੰਨਵਾਦ ਅਗਲੀ ਖ਼ਬਰ ਗੁਆਂਢੀਆਂ ਨਾਲ ਬੱਚਿਆਂ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।