12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਫਾਲਕਨ ਇੰਟਰਨੈਸ਼ਨਲ ਸਕੂਲ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 22-06-2026

ਸੁਲਤਾਨਪੁਰ ਲੋਧੀ, 21 ਜੂਨ (ਥਿੰਦ)-ਫਾਲਕਨ ਇੰਟਰਨੈਸ਼ਨਲ ਸਕੂਲ ਸਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ, ਪਿ੍ੰਸੀਪਲ ਪਰਵੀਨ ਕੌਰ ਅਤੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਕੌਰ ਦੀ ਅਗਵਾਈ ਤੇ ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ ਦੀ ਦੇਖ ਰੇਖ ‘ਚ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਯੋਗ ਆਸਨ ਅਤੇ ਪ੍ਰਾਣਾਯਾਮ ਦੀਆਂ ਕਿਰਿਆਵਾਂ ਕਰਕੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ | ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਤਾੜ ਆਸਨ, ਵਿ੍ਕਸ਼ ਆਸਨ, ਭੁਜੰਗ ਆਸਨ, ਤਿ੍ਕੋਣ ਆਸਨ ਅਤੇ ਹੋਰ ਯੋਗ ਆਸਨ ਕੀਤੇ ਲ ਵਿਦਿਆਰਥੀਆਂ ਨੇ ਬੜੇ ਅਨੁਸ਼ਾਸਨ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਯੋਗਾ ਦੀ ਮਹੱਤਤਾ ਨੂੰ ਸਮਝਿਆ | ਪਿ੍ੰਸੀਪਲ ਪਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਆਤਮ-ਵਿਸ਼ਵਾਸ ਦਾ ਵੀ ਸਰੋਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗਾ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਯੋਗਾ ਅਭਿਆਸ ਵਿੱਚ ਭਾਗ ਲਿਆ | ਅੰਤ ‘ਚ ਸਕੂਲ ਦੇ ਪਿ੍ੰਸੀਪਲ ਪਰਵੀਨ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਯੋਗ ਹੀ ਸਿਹਤਮੰਦ, ਖ਼ੁਸ਼ਹਾਲ ਅਤੇ ਸੰਤੁਲਿਤ ਜੀਵਨ ਦੀ ਕੁੰਜੀ ਹੈ |

ਪਿਛਲੀ ਖ਼ਬਰ ਲੋਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ-ਅਕਾਸ਼ ਬਾਂਸਲ ਅਗਲੀ ਖ਼ਬਰ ਪੰਜਾਬ ’ਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ-ਜਗਜੀਤ ਸਿੰਘ ਸ਼ੰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।