12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜਾਅਲੀ ਰਿਪੋਰਟ ਤਿਆਰ ਕਰਨ ਵਾਲੇ ਲੈਬਾਂ ਦੇ ਮਾਲਕਾਂ ਤੋਂ ਗੁੜਗਾਉਂ ਪੁਲਿਸ ਨੇ ਕੀਤੀ ਪੁੱਛਗਿੱਛ- ਖਹਿਰਾ

ਅਜੀਤ ਡੈਸਕ 22-06-2026

ਨਡਾਲਾ, 21 ਜੂਨ (ਰਘਬਿੰਦਰ ਸਿੰਘ)-ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀ� ਨਾਲ ਜੁੜੇ ਮਾਮਲੇ ਵਿਚ ਗੁੜਗਾਉਂ ਪੁਲਿਸ ਨੇ ਉਨ੍ਹਾਂ ਲੈਬਾਂ ਦੇ ਮਾਲਕਾਂ ਤੋਂ ਪੁੱਛਗਿੱਛ ਕੀਤੀ ਹੈ, ਜਿਨ੍ਹਾਂ ਵੱਲੋਂ ਕਥਿਤ ਤੌਰ ‘ਤੇ ਜਾਅਲੀ ਰਿਪੋਰਟ ਤਿਆਰ ਕੀਤੀ ਗਈ ਸੀ | ਖਹਿਰਾ ਨੇ ਕਿਹਾ ਕਿ ਲੈਬ ਮਾਲਕਾਂ ਨੇ ਕੈਮਰੇ ਸਾਹਮਣੇ ਮੰਨਿਆ ਹੈ ਕਿ ਉਨ੍ਹਾਂ ਨੂੰ ਪੈਸਿਆਂ ਦੇ ਬਦਲੇ ਇਹ ਰਿਪੋਰਟ ਬਣਾਉਣ ਲਈ ਭੁਗਤਾਨ ਕੀਤਾ ਗਿਆ ਸੀ | ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਪੁਲਿਸ ਕੋਲ ਲੈਬ ਮਾਲਕਾਂ ਅਤੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦਰਮਿਆਨ ਹੋਈ ਚੈਟ ਦੇ ਸਬੂਤ ਵੀ ਮੌਜੂਦ ਹਨ | ਖਹਿਰਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਦੱਸੇ ਤੱਥ ਗ਼ਲਤ ਹਨ ਤਾਂ ਸਰਕਾਰ ਉਨ੍ਹਾਂ ਨੂੰ ਝੁਠਲਾ ਕੇ ਦਿਖਾਵੇ | 

ਪਿਛਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਐੱਲ.ਪੀ.ਯੂ. ਵਿਖੇ ਯੋਗ ਦਿਵਸ ਸਮਾਰੋਹ ਵਿੱਚ ਹੋਏ ਸ਼ਾਮਿਲ ਅਗਲੀ ਖ਼ਬਰ ਲੋਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।