13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਸਪਾ ਆਗੂ ਸੈਕਟਰ ਤੇ ਬੂਥ ਪੱਧਰੀ ਕਮੇਟੀਆਂ ਦਾ ਗਠਨ ਕਰਨ-ਰਾਮ ਜੀ ਗੌਤਮ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਅਮਰਜੀਤ ਕੋਮਲ)-ਬਸਪਾ ਆਗੂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੈਕਟਰ ਤੇ ਬੂਥ ਪੱਧਰੀ ਕਮੇਟੀਆਂ ਦਾ ਗਠਨ ਕਰਕੇ ਪਾਰਟੀ ਦੇ ਮਿਸ਼ਨ 2027 ਨੂੰ ਸਫ਼ਲ ਬਣਾਉਣ ਲਈ ਕੰਮ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਜੀ ਗੌਤਮ ਸੈਕਟਰ ਇੰਚਾਰਜ ਦਿੱਲੀ, ਪੰਜਾਬ ਹਰਿਆਣਾ ਮਹਾਰਾਸ਼ਟਰ ਨੇ ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਬਸਪਾ ਦੇ ਮਿਸ਼ਨ 2027 ਨੂੰ ਪੂਰਾ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ | ਮੀਟਿੰਗ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਬਸਪਾ ਦੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਹਾਜ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ, ਰਾਜ ਵਿਚ ਨਸ਼ਾਖੋਰੀ ਤੇ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ, ਆਏ ਦਿਨ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ | ਜਿਸ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ ਚਲਦਾ ਕਰਨਗੇ | ਪਾਰਟੀ ਦੇ ਕੇਂਦਰੀ ਇੰਚਾਰਜ ਵਿਪੁਲ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ‘ਬਹੁਜਨ ਲਿਆਓ, ਪੰਜਾਬ ਬਚਾਓ ਤੇ ਬਸਪਾ ਦੀ ਸਰਕਾਰ ਬਣਾਓ’ | ਇਸ ਤੋਂ ਪਹਿਲਾਂ ਬਸਪਾ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ, ਸੂਬਾਈ ਸਕੱਤਰ ਰਕੇਸ਼ ਕੁਮਾਰ ਦਾਤਾਰਪੁਰੀ ਤੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ ਨੇ ਰਾਮਜੀ ਗੌਤਮ, ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਵਿਪਨ ਕੁਮਾਰ ਦਾ ਸਵਾਗਤ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਆਗੂਆਂ ਨੇ ਬਸਪਾ ਦੇ ਕੇਂਦਰੀ ਤੇ ਸੂਬਾਈ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਮੀਟਿੰਗ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਭਜਨ ਸਿੰਘ ਬਲਾਲੋਂ, ਲੇਖਰਾਜ ਜਮਾਲਪੁਰੀ, ਭੁਲੱਥ ਤੋਂ ਸੁਖਦੇਵ ਬੱਬੀ, ਜਗਤਾਰ ਬਿੱਟੂ, ਅਸ਼ੋਕ ਕੁਮਾਰ ਗਿੱਲ, ਬਲਬੀਰ ਚੰਦ ਸਿੱਧਵਾਂ ਦੋਨਾਂ, ਕਿਰਪਾਲ ਸਿੰਘ ਆਰੀਆਂਵਾਲ, ਮੇਜਰ ਸਿੰਘ, ਗੁਰਮੇਜ ਸਿੰਘ ਗੇਜੀ, ਰਾਮ ਕੁਮਾਰ ਸੁਲਤਾਨਪੁਰ ਲੋਧੀ, ਜੋਗਿੰਦਰ ਸਿੰਘ, ਮਾਧਵ ਸੁਰਖਪੁਰ, ਬਲਦੇਵ ਮਸੀਹ, ਸੋਮਨਾਥ, ਗੁਰਮੇਜ ਸਿੰਘ ਮਸੀਤਾਂ, ਸੁਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਵਰਿੰਦਰ ਪਾਰਕ ਨੇੜੇ ਕੂੜੇ ਦੇ ਡੰਪ ਖ਼ਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।