14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਉਂਗਲ ਵੱਢੀ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲਾ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਉਂਗਲ ਵੱਡੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਸ਼ੇਰਗੜ੍ਹ ਨੇ ਦੱਸਿਆ ਕਿ ਉਹ ਅੱਜ ਦੇਰ ਸ਼ਾਮ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਮੁਹੱਲੇ ਦੇ ਹੀ ਕੁੱਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਜਿਸ ਕਾਰਨ ਉਸਦੀ ਇਕ ਉਂਗਲ ਵੱਡੀ ਗਈ ਤੇ ਉਸਦੀਆਂ ਦੋ ਉਂਗਲਾਂ ਟੁੱਟ ਗਈਆਂ | ਜਿਸਨੂੰ ਬਾਅਦ ਵਿਚ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਵਿਜੇ ਵਲੋਂ ਇਲਾਜ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।