14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 23-06-2026
ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਗਵਾੜਾ ਡਾ. ਸਿਮਰਦੀਪ ਕੌਰ ਦੀ ਯੋਗ ਅਗਵਾਈ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਦੇ ਬੀ.ਟੀ.ਓ. ਡਾ. ਸਰੂਚੀ ਮੰਗਲ ਦੀ ਸੁਚੱਜੀ ਦੇਖ ਰੇਖ ਹੇਠ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਿਮਰਦੀਪ ਕੌਰ ਤੇ ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਦੇ ਬੀ.ਟੀ.ਓ. ਡਾ. ਸਰੂਚੀ ਮੰਗਲ ਵੱਲੋਂ ਕੇਕ ਕੱਟ ਕੇ ਇਸ ਦਿਨ ਨੂੰ ਯਾਦ ਕੀਤਾ ਗਿਆ | ਇਸ ਮੌਕੇ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਂਦਾ ਕਰਦੀ ਇੱਕ ਰੈਲੀ ਵੀ ਕੱਢੀ ਗਈ | ਇਸ ਮੌਕੇ ਐਸ.ਐਮ.ਓ. ਡਾ. ਸਿਮਰਦੀਪ ਕੌਰ ਵਲੋਂ ਫਗਵਾੜਾ ਇਲਾਕੇ ਦੀਆਂ ਖ਼ੂਨਦਾਨ ਦੇ ਖੇਤਰ ਵਿਚ ਕੰਮ ਕਰਨ ਵਾਲੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਖ਼ੂਨਦਾਨ ਕਰਨ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ. ਸਰੂਚੀ ਮੰਗਲ ਨੇ ਦੱਸਿਆ ਕਿ 10 ਜੂਨ ਤੋਂ 24 ਜੂਨ ਤੱਕ ਸਿਹਤ ਵਿਭਾਗ ਫਗਵਾੜਾ ਵਲੋਂ ਵਿਸ਼ੇਸ਼ ਖ਼ੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੌਕੇ ਖ਼ੂਨਦਾਨ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ ਤੇ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਦੀ ਰੰਗੋਲੀ ਵੀ ਬਣਾਈ ਗਈ | ਇਸ ਮੌਕੇ ਹਾਜ਼ਰ ਸਮੂਹ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਡਾ. ਅੰਜਨਾ ਅਰੋੜਾ, ਡਾ. ਜਤਿੰਦਰ ਸੰਧੂ, ਪ੍ਰਧਾਨ ਡਾ. ਰਮਨ ਸ਼ਰਮਾ, ਮੰਨੂੰ ਬਾਗਾ, ਵਰੁਣ ਨਾਗਰਾ, ਹੈਪੀ ਮਾਹੀ, ਅਮਿੱਤ ਸ਼ਰਮਾ, ਗੌਰਵ ਰੱਤੀ, ਜਤਿਨ, ਜਸਪ੍ਰੀਤ ਕੌਰ, ਮਨਦੀਪ, ਧਰਮਿੰਦਰ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ 6 ਦਿਨ ਬਾਅਦ ਵੀ ਚੱਕ ਕੋਟਲਾ ਚੋਰੀ ਕਾਂਡ ਵਿਚ ਪੁਲਿਸ ਦੇ ਹੱਥ ਖ਼ਾਲੀ ਅਗਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਉਂਗਲ ਵੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।