14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਆਵਾਰਾਗਰਦੀ ਕਰਦਾ ਇਕ ਨੌਜਵਾਨ ਕਾਬੂ

ਅਜੀਤ ਡੈਸਕ 23-06-2026
ਭੁਲੱਥ, 22 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵਲੋਂ ਇਕ ਨੌਜਵਾਨ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ| ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਸ਼ਾਮ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖੱਸਣ ਰੋਡ ‘ਤੇ ਮੌਜੂਦ ਸੀ ਤਾਂ ਇਕ ਨੌਜਵਾਨ ਬਿਨਾਂ ਵਜਾ ਰੋਡ ‘ਤੇ ਆਵਾਰਾ ਗਰਦੀ ਕਰਦਾ ਨਜ਼ਰ ਆਇਆ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਹਨੇ੍ਹਰੇ ਵਿਚ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗਾ | ਪੁਲਿਸ ਕਰਮਚਾਰੀਆਂ ਵੱਲੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਕਰਨ ਬਤਰਾ ਵਾਸੀ ਜਲੰਧਰ ਦੱਸਿਆ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸ੍ਰੀਮਤੀ ਪ੍ਰਵੀਨ ਕੁਮਾਰੀ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨਿਊ ਕੈਂਟ ਵਿਚ ਪਰੇਡ ਦੌਰਾਨ ਇਕ ਫ਼ੌਜੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।